ਸ਼ਹਿਰ ਵਿੱਚ ਵੱਧ ਰਹੀਆਂ ਕ੍ਰਾਈਮ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਲਗਾਤਾਰ ਹੀ ਅੰਮ੍ਰਿਤਸਰ ਪੁਲਿਸ ਵੱਲੋਂ ਨਾਕੇਬੰਦੀਆਂ ਕਰਕੇ ਸਖਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਅੰਮ੍ਰਿਤਸਰ CIA ਸਟਾਫ- ਦੋ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹੱਥ ਲੱਗੀ ਜਦੋਂ ਪੁਲਿਸ ਨੇ ਤਿੰਨ ਹਥਿਆਰਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ADCP ਇਨਵੈਸਟੀਗੇਸ਼ਨ KS ਸੰਧੂ ਨੇ ਦੱਸਿਆ ਕਿ CIA ਸਟਾਫ ਦੋ ਨੇ ਬਟਾਲਾ ਰੋਡ ਬਾਂਕੇ ਬਿਹਾਰੀ ਗਲੀ ਨਜ਼ਦੀਕ ਤੋਂ ਦੋ ਨੌਜਵਾਨਾਂ ਨੂੰ ਗ੍ਰਫਤਾਰ ਕੀਤਾ ਜਿਨਾਂ ਦੇ ਕੋਲੋਂ ਤਿੰਨ ਹਥਿਆਰ ਬਰਾਮਦ ਹੋਏ ਹਨ।
ਗਿਰਫਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਵਿਕਰਮ ਸਿੰਘ ਉਰਫ ਵਿੱਕੀ ਅਤੇ ਅਜੈ ਕੁਮਾਰ ਉਰਫ ਅੱਜੂ ਦੇ ਰੂਪ ‘ਚ ਹੋਈ ਹੈ ਅਤੇ ਅਰੋਪੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਜਿੰਨਾ ਨੇ ਪੁੱਛ ਗਿੱਛ ਦੌਰਾਨ ਦੱਸਿਆ ਕਿ ਇਹ ਪਿਸਟਲ ਉਹਨਾਂ ਨੇ ਤਰਨ ਤਾਰਨ ਰੋਡ ਤੋਂ ਕਿਸੇ ਪਾਸੋਂ ਲਏ ਸਨ। ਅਤੇ ਇਸ ਤੋਂ ਇਲਾਵਾ ਕਿਸੇ ਵੀ ਤਰੀਕੇ ਦੀ ਜਾਣਕਾਰੀ ਉਹਨਾਂ ਨੇ ਪੁਲਿਸ ਨੂੰ ਹਜੇ ਤੱਕ ਨਹੀਂ ਦਿੱਤੀ।
ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹਨਾਂ ਅਰੋਪੀਆਂ ਪਾਸੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ ਇਸ ਮੁਕੱਦਮੇ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬ੍ਰਾਮਦਗੀ ਹੋਣ ਦੀ ਸੰਭਾਵਨਾ ਹੈ।
ਇਹਨਾਂ ਨੂੰ ਦੁਬਾਰਾ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਹ ਹਥਿਆਰ ਕਿੱਥੋਂ ਲੈ ਕੇ ਆਏ ਹਨ ਇਸ ਬਾਰੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।