ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਪੰਜਾਬ ਸਰਕਾਰ ਲਗਾਤਾਰ ਐਕਸ਼ਨ ਕਰ ਰਹੀ ਹੈ ਜਿਸ ਦੇ ਤਹਿਤ ਹੀ ਹੁਣ ਪੰਜਾਬ ਦੇ DGP ਗੌਰਵ ਯਾਦਵ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਇੱਕ ਨਿਰਧਾਰਿਤ ਸਮਾਂ ਸੀਮਾ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ DGP ਵੱਲੋਂ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਨੂੰ 31 ਮਈ 2025 ਤੱਕ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਿਸ ਦੇ ਤਹਿਤ ਉਹਨਾਂ ਨੇ ਕਿਹਾ ਕਿ SSP -CP ਨੂੰ ਖੁਦ ਨਸ਼ਾ ਮੁਕਤ ਪੰਜਾਬ ਦੀ ਜ਼ਿੰਮੇਵਾਰੀ ਲੈਣੀ ਪਵੇਗੀ। SSP ਨੂੰ ਹਰ ਖੇਤਰ ਨੂੰ ਨਸ਼ਾ ਮੁਕਤ ਬਣਾਉਣ ਲਈ ਠੋਸ ਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਉਹਨਾਂ ਨੇ ਇਹ ਵੀ ਕਿਹਾ ਕਿ SSP ਨੂੰ ਦੱਸਣਾ ਪਵੇਗਾ ਕਿ ਉਹ ਨਸ਼ਿਆਂ ਦਾ ਖਾਤਮਾ ਕਿਵੇਂ ਕਰੇਗਾ।ਸਾਰੇ ਸੂਬੇ ਦੇ SSP ਨੂੰ ਪੁਲਿਸ ਹੈੱਡਕੁਆਰਟਰ ਵਿਖੇ ਨਸ਼ਾ ਖਤਮ ਕਰਨ ਦੀ ਆਖਰੀ ਮਿਤੀ ਦਾ ਐਲਾਨ ਕਰਨਾ ਪਵੇਗਾ।
ਜੇਕਰ ਨਿਰਧਾਰਤ ਸਮਾਂ ਸੀਮਾ ਤੋਂ ਬਾਅਦ ਕਾਰਜ ਯੋਜਨਾ ਵਿੱਚ ਕੋਈ ਅੰਤਰ ਪਾਇਆ ਜਾਂਦਾ ਹੈ, ਤਾਂ ਕਾਰਵਾਈ ਕੀਤੀ ਜਾਵੇਗੀ। ਜੇਕਰ ਸਮਾਂ ਸੀਮਾ ਤੋਂ ਬਾਅਦ ਵੀ ਨਸ਼ੀਲੇ ਪਦਾਰਥ ਪਾਏ ਜਾਂਦੇ ਹਨ, ਤਾਂ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।