Weather Update: ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ਵਿੱਚ ਬੀਤੇ 4 ਦਿਨਾਂ ਤੋਂ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ। ਬੀਤੇ ਕੱਲ ਤਾ ਤਿੱਖੀ ਧੁੱਪ ਦੇ ਨਾਲ ਮੌਸਮ ਸਾਫ ਸੀ ਪਰ ਅੱਜ ਸਵੇਰੇ ਹੀ ਸੂਰਜ ਨਿਕਲਿਆ ਪਰ ਨਾਲ ਹੀ ਸੰਘਣੇ ਬਦਲ ਛਾਏ ਹੋਏ ਨਜਰ ਆਏ। ਮੀਂਹ ਵੀ ਪਿਆ ਹੈ।
ਦੱਸ ਦੇਈਏ ਕਿ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਅੱਜ ਤੇਜ ਮੀਂਹ ਹਨੇਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 2.1 ਡਿਗਰੀ ਸੈਲਸੀਅਸ ਵਧਿਆ, ਪਰ ਫਿਰ ਵੀ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਘੱਟ ਰਿਹਾ।
ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਤੂਫ਼ਾਨ, ਤੇਜ਼ ਹਵਾਵਾਂ ਅਤੇ ਮੀਂਹ ਸਬੰਧੀ ਸੰਤਰੀ ਅਤੇ ਪੀਲੇ ਅਲਰਟ ਜਾਰੀ ਕੀਤੇ ਗਏ ਹਨ। ਅਗਲੇ 6 ਦਿਨਾਂ ਤੱਕ ਪੰਜਾਬ ਵਿੱਚ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ।
ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 33 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ।
ਅੰਮ੍ਰਿਤਸਰ ਵਿੱਚ ਤਾਪਮਾਨ 33.5 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 35.5 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 34.6 ਡਿਗਰੀ ਸੈਲਸੀਅਸ ਅਤੇ ਬਠਿੰਡਾ ਵਿੱਚ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਚੇਤਾਵਨੀ ਅਨੁਸਾਰ, ਅਗਲੇ ਪੰਜ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ) ਅਤੇ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ।