Weather update: ਪੰਜਾਬ ਵਿੱਚ ਬੀਤੇ ਕੀ ਦਿਨਾਂ ਤੋਂ ਪੰਜਾਬ ਵਾਸੀਆਂ ਨੂੰ ਗਰਮੀ ਤੋਂ ਰਾਹਤ ਦੇਖਣ ਨੂੰ ਮਿਲ ਰਹੀ ਹੈ। ਕਈ ਦਿਨ ਤੋਂ ਹਨੇਰੀ ਮੀਂਹ ਪੈ ਰਿਹਾ ਹੈ। ਜਿਸ ਨਾਲ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ।
ਦੱਸ ਦੇਈਏ ਕਿ ਅੱਜ ਵੀ ਤੂਫਾਨ ਅਤੇ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਮੀਂਹ ਪਿਆ। ਰੋਪੜ ਵਿੱਚ 16 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ, ਅੰਮ੍ਰਿਤਸਰ ਵਿੱਚ 5.0 ਮਿਲੀਮੀਟਰ, ਲੁਧਿਆਣਾ ਵਿੱਚ 1.0 ਮਿਲੀਮੀਟਰ, ਪਠਾਨਕੋਟ ਵਿੱਚ 4.0 ਮਿਲੀਮੀਟਰ ਮੀਂਹ ਪਿਆ। ਮੀਂਹ ਕਾਰਨ ਔਸਤ ਤਾਪਮਾਨ 3.1 ਡਿਗਰੀ ਘੱਟ ਗਿਆ।
ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿੱਚ ਇਹ ਤਬਦੀਲੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਦੇਖੀ ਜਾ ਰਹੀ ਹੈ।
ਐਤਵਾਰ ਨੂੰ ਦਿਨ ਭਰ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੀ। ਜਿਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਤਾਪਮਾਨ 32.9 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 32.3 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 36.4 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 32.2 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 35.7 ਡਿਗਰੀ ਸੈਲਸੀਅਸ, ਨੂਰਮਹਿਲ (ਜਲੰਧਰ) ਵਿੱਚ 35.6 ਡਿਗਰੀ ਸੈਲਸੀਅਸ ਅਤੇ ਮੋਹਾਲੀ ਵਿੱਚ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।