ਭਾਰਤ ਪਾਕਿਸਤਾਨ ਵਿਚਾਲੇ ਹੋਏ ਤਣਾਅ ਕਾਰਨ ਪੰਜਾਬ ਵਿੱਚ ਯੂਨੀਵਰਸਿਟੀਆਂ ਬੰਦ ਕਰ ਦਿੱਤੀਆਂ ਗਈਆ ਸਨ ਅਤੇ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਵੀ ਬਦਲਾਅ ਕੀਤਾ ਗਿਆ ਸੀ।
ਹੁਣ ਯੂਨੀਵਰਸਿਟੀ ਵੱਲੋਂ ਨਵੀਂ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ ਦੱਸ ਦੇਈਏ ਕਿ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ 10 ਮਈ ਦੇ ਨੋਟਿਸ ਵਿੱਚ ਸੋਧ ਕਰਕੇ ਸਮੈਸਟਰ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਹੈ।
ਹੁਣ ਇਹ ਪ੍ਰੀਖਿਆਵਾਂ 13 ਅਤੇ 14 ਮਈ ਦੀ ਬਜਾਏ 15 ਮਈ ਤੋਂ ਸ਼ੁਰੂ ਹੋਣਗੀਆਂ। ਇਸ ਦੇ ਨਾਲ ਹੀ, PU-CET (UG) ਪ੍ਰਵੇਸ਼ ਪ੍ਰੀਖਿਆ 12 ਮਈ ਨੂੰ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਹੋਵੇਗੀ।
ਪੰਜਾਬ ਯੂਨੀਵਰਸਿਟੀ ਦੇ ਪ੍ਰੀਖਿਆ ਕੰਟਰੋਲਰ ਨੇ ਇੱਕ ਨੋਟਿਸ ਜਾਰੀ ਕਰਕੇ ਦੱਸਿਆ ਕਿ ਪਹਿਲਾਂ ਇਹ ਪ੍ਰੀਖਿਆ 11 ਮਈ ਨੂੰ ਹੋਣੀ ਸੀ, ਪਰ ਦੋਵਾਂ ਦੇਸ਼ਾਂ ਵਿਚਕਾਰ ਵਧਦੇ ਤਣਾਅ ਦੇ ਮੱਦੇਨਜ਼ਰ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਕੀਤਾ ਸੀ।
ਹਰ ਸਾਲ ਚੰਡੀਗੜ੍ਹ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ 18,000 ਤੋਂ ਵੱਧ ਵਿਦਿਆਰਥੀ ਇਸ ਪ੍ਰੀਖਿਆ ਵਿੱਚ ਹਿੱਸਾ ਲੈਂਦੇ ਹਨ।
ਬਾਕੀ ਪ੍ਰੀਖਿਆ ਦਾ ਸਮਾਂ-ਸਾਰਣੀ 14 ਮਈ ਸ਼ਾਮ ਤੱਕ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਰੀ ਕੀਤੀ ਜਾਵੇਗੀ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਤਬਦੀਲੀਆਂ ਲਈ ਨਿਯਮਿਤ ਤੌਰ ‘ਤੇ ਵੈੱਬਸਾਈਟ ਦੀ ਜਾਂਚ ਕਰਨ।