ਪੰਜਾਬ ਵਿੱਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਹੋ ਜਾਵੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਦੱਸ ਦੇਈਏ ਕਿ ਇਸ ਵਾਰ ਸਰਕਾਰ ਦਾ ਨਵਾਂ ਟੀਚਾ ਇਸ ਸਾਉਣੀ ਸੀਜ਼ਨ ਵਿੱਚ DSR ਤਕਨੀਕ ਦੀ ਵਰਤੋਂ ਕਰਕੇ 5 ਲੱਖ ਏਕੜ ਵਿੱਚ ਝੋਨਾ ਬੀਜਣਾ ਹੈ।
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਕਿ DSR ਅਪਣਾਉਣ ਵਾਲੇ ਕਿਸਾਨਾਂ ਨੂੰ ਸਰਕਾਰ ਪ੍ਰਤੀ ਏਕੜ ₹ 1,500 ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਇਸ ਦੇ ਨਾਲ ਹੀ, ਬਾਸਮਤੀ ਉਗਾਉਣ ਵਾਲੇ ਕਿਸਾਨ DSR ਤਕਨੀਕ ਅਤੇ ₹ 1,500 ਪ੍ਰਤੀ ਏਕੜ ਦੀ ਮਦਦ ਵੀ ਲੈ ਸਕਦੇ ਹਨ।
ਇਸ ਦੇ ਨਾਲ ਹੀ ਦੱਸ ਦੇਈਏ ਕਿ ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਪਾਣੀ ਦੀ 15-20% ਬਚਤ ਹੋਵੇਗੀ। ਇਸ ਦੇ ਨਾਲ ਹੀ, ਮਜ਼ਦੂਰੀ ਦੀ ਲਾਗਤ ਵਿੱਚ ਪ੍ਰਤੀ ਏਕੜ ₹ 3,500 ਦੀ ਕਮੀ ਆਵੇਗੀ।