ਇੱਕ ਚੰਗੀ ਯੂਨੀਵਰਸਿਟੀ ’ਚ ਮਿਆਰੀ ਉੱਚ ਸਿੱਖਿਆ ਹਾਸਲ ਕਰਨਾ ਹਰ ਇੱਕ ਵਿਦਿਆਰਥੀ ਦਾ ਸੁਪਨਾ ਹੁੰਦਾ ਹੈ। ਪਰ ਕਈ ਵਾਰ ਇਨ੍ਹਾਂ ਯੂਨੀਵਰਸਿਟੀਆਂ ’ਚ ਆਰਥਿਕ ਤੌਰ ’ਤੇ ਕਮਜ਼ੋਰ ਵਿਦਿਆਰਥੀ ਆਪਣਾ ਸੁਪਨਾ ਸਾਕਾਰ ਨਹੀਂ ਕਰ ਪਾਉਂਦੇ ਹਨ। ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦੇ ਸਿੱਖਿਆ ਹਾਸਲ ਕਰਨ ਦੇ ਸੁਪਨਿਆਂ ਨੂੰ ਸੱਚਾਈ ਵਿਚ ਬਦਲਣ ਲਈ ਚੰਡੀਗੜ੍ਹ ਯੂਨੀਵਰਸਿਟੀ 100 ਪ੍ਰਤੀਸ਼ਤ ਸਕਾਲਰਸ਼ਿਪ ਪ੍ਰਦਾਨ ਕਰ ਕੇ ਸਾਕਾਰ ਕਰ ਰਹੀ ਹੈ। ਦੱਸ ਦੇਈਏ ਕਿ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਦੇ ਸਲਾਹਕਾਰ ਪ੍ਰੋ. (ਡਾ.) RS ਬਾਵਾ ਨੇ ਪਠਾਨਕੋਟ ਵਿਖੇ ਪੱਤਰਕਾਰ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਕੀਤਾ ਹੈ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰੋ.(ਡਾ.) ਆਰਐੱਸ ਬਾਵਾ ਨੇ ਕਿਹਾ ਕਿ CUCET ਸਕਾਲਰਸ਼ਿਪ ਦੀ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਇੱਕ ਚੰਗੀ ਪਹਿਲ ਕੀਤੀ ਗਈ ਹੈ ਜੋ ਹੋਣਹਾਰ ਵਿਦਿਆਰਥੀਆਂ ਨੂੰ ਆਰਥਿਕ ਤੌਰ ’ਤੇ ਸਹਾਇਤਾ ਪ੍ਰਦਾਨ ਕਰਦੀ ਹੈ। ਚੰਡੀਗੜ੍ਹ ਯੂਨੀਵਰਸਿਟੀ ਕਾਮਨ ਐਂਟ੍ਰੇਂਸ ਟੈਸਟ (ਸੀਯੂਸੀਈਟੀ) ਰਾਹੀਂ ਵਿਦਿਆਰਥੀ 100 ਪ੍ਰਤੀਸ਼ਤ ਤੱਕ ਸਕਾਲਰਸ਼ਿਪ ਹਾਸਲ ਕਰ ਸਕਦੇ ਹਨ। ਵਰਤਮਾਨ ਸਮੇਂ ਵਿਚ ਪੰਜਾਬ ਭਰ ਤੋਂ 10800 ਵਿਦਿਆਰਥੀ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਚ ਵੱਖ-ਵੱਖ ਕੋਰਸਾਂ ਵਿਚ ਸਿੱਖਿਆ ਹਾਸਲ ਕਰ ਰਹੇ ਹਨ।
2012 ਵਿਚ ਆਪਣੀ ਸਥਾਪਨਾ ਤੋਂ ਬਾਅਦ ਤੱਕ ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ ਵੱਲੋਂ 1 ਲੱਖ 30 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਜੋਕਿ 28 ਵੱਖ-ਵੱਖ ਸੂਬਿਆਂ ਤੇ 8 ਕੇਂਦਰ ਸ਼ਾਸਿਤ ਨਾਲ ਸਬੰਧਤ ਸਨ। ਮੌਜੂਦਾ ਸਮੇਂ ਪੰਜਾਬ ਦੇ 10,800 ਵਿਦਿਆਰਥੀ ਆਪਣੀ ਸਿੱਖਿਆ ਹਾਸਲ ਕਰ ਰਹੇ ਹਨ, ਜਿਨ੍ਹਾਂ ਵਿਚ 2023-24 ਅਕਾਦਮਿਕ ਸੈਸ਼ਨ ਦੌਰਾਨ 2192 ਵਿਦਿਆਰਥੀ ਆਪਣੀ ਸਿੱਖਿਆ ਹਾਸਲ ਕਰ ਰਹੇ ਹਨ। ਇਨ੍ਹਾਂ ਵਿਚ ਪੰਜਾਬ ਦੇ 54 ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਯੂਨੀਵਰਸਿਟੀ ਨੇ 5,723 ਵਿਦਿਆਰਥੀਆਂ ਨੂੰ ਸੁਰੱਖਿਆ ਸਕਾਲਰਸ਼ਿਪਾਂ ਪ੍ਰਦਾਨ ਕੀਤੀਆਂ ਹਨ, ਜਿਨ੍ਹਾਂ ਨੂੰ 5.70 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਰਾਸ਼ਟਰ ਦੀ ਸੇਵਾ ਕਰਨ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਚੰਡੀਗੜ੍ਹ ਯੂਨੀਵਰਸਿਟੀ ਹਰ ਸਾਲ ਵਿਦਿਆਰਥੀਆਂ ਲਈ 210 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ, ਜਿਸ ਵਿਚ ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ ਕੈਂਪਸ ਲਈ 170 ਕਰੋੜ ਰੁਪਏ ਤੇ ਚੰਡੀਗੜ੍ਹ ਯੂਨੀਵਰਸਿਟੀ, ਲਖਨਊ ਕੈਂਪਸ ਲਈ 40 ਕਰੋੜ ਰੁਪਏ ਸ਼ਾਮਲ ਹਨ। ਚਾਹਵਾਨ ਵਿਦਿਆਰਥੀ ਚੰਡੀਗੜ੍ਹ ਯੂਨੀਵਰਸਿਟੀ ਦੀ ਵੈਬਸਾਈਟ https://www.cuchd.in/scholarship ’ਤੇ ਜਾ ਕੇ ਅਸਾਨੀ ਨਾਲ ਅਪਲਾਈ ਕਰ ਸਕਦੇ ਹਨ। ਦੇਸ਼ ਦੇ ਹੋਰ ਵੀ ਖੇਤਰਾਂ ਤੋਂ ਇਲਾਵਾ ਵਿਦੇਸ਼ਾਂ ਦੇ ਵਿਦਿਆਰਥੀ ਵੀ ਲਖਨਊ (ਐੱਸਸੀਆਰ) ਦੇ ਨਵੇਂ ਕੈਂਪਸ ਵਿਚ ਸਕਾਲਰਸ਼ਿਪ ਦਾ ਲਾਭ ਲੈ ਸਕਦੇ ਹਨ।