ਪੰਜਾਬ ਵਿੱਚ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਦੀਆਂ ਖਬਰਾਂ ਲਗਾਤਾਰ ਵੱਧ ਦੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਮੋਗਾ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀ ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ਦੇ ਕਬੱਡੀ ਖਿਡਾਰੀ ਲਖਵੀਰ ਸਿੰਘ ਉਰਫ ਲੱਖੀ ਵੱਲੋਂ ਜਹਰੀਲੀ ਦਵਾਈ ਪੀ ਕੇ ਆਪਣੇ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ।
ਪੁਲਿਸ ਅਧਿਕਾਰੀਆਂ ਵੱਲੋਂ ਇਸ ਸਬੰਧੀ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪਤਨੀ ਦੇ ਬਿਆਨਾਂ ਤੇ ਮਾਮਲਾ ਦਰਜ ਕੀਤਾ ਗਿਆ ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਬੱਡੀ ਖਿਡਾਰੀ ਨੇ ਵਿਦੇਸ਼ ਜਾਣ ਦੇ ਨਾਂ ਤੇ ਜੁਗਰਾਜ ਸਿੰਘ ਉਰਫ ਰਾਜਾ ਉਸ ਦੀ ਮਾਤਾ ਗੁਰਦੇਵ ਕੌਰ ਅਮਰਜੀਤ ਕੌਰ ਨੂੰ 25 ਲੱਖ ਰੁਪਏ ਦੀ ਰਕਮ ਦਿੱਤੀ ਸੀ।
ਜਾਣਕਾਰੀ ਅਨੁਸਾਰ ਨਾ ਤਾਂ ਉਹਨਾਂ ਨੇ ਉਸਦੇ ਪੈਸੇ ਮੋੜੇ ਤੇ ਨਾ ਹੀ ਉਸਨੂੰ ਵਿਦੇਸ਼ ਭੇਜਿਆ ਜਿਸ ਤੋਂ ਦੁਖੀ ਆ ਕੇ ਉਸ ਵੱਲੋਂ ਜਹਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਤਿੰਨਾਂ ਖਿਲਾਫ ਮਾਮਲਾ ਦਰਜ ਕਰਕੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।