Summer Holiday Update: ਪੰਜਾਬ ਸਮੇਤ ਉੱਤਰ ਭਾਰਤ ਵਿਚ ਗਰਮੀ ਆਪਣਾ ਭਿਆਨਕ ਰੂਪ ਦਿਖਾ ਰਹੀ ਹੈ। ਜਿਵੇਂ ਜਿਵੇਂ ਤਾਪਮਾਨ ਤੇਜ਼ੀ ਨਾਲ ਵਧ ਰਿਹਾ ਹੈ। ਇਸ ਭਿਆਨਕ ਗਰਮੀ ਨੇ ਮਨੁੱਖਾਂ ਦੇ ਨਾਲ-ਨਾਲ ਜਾਨਵਰਾਂ ਅਤੇ ਪੰਛੀਆਂ ਦਾ ਜੀਵਨ ਵੀ ਦੁੱਭਰ ਕਰ ਦਿੱਤਾ ਹੈ।
ਇਸ ਵਿਚਾਲੇ ਮਾਪਿਆਂ ਅਤੇ ਬੱਚਿਆਂ ਲਈ ਰਾਹਤ ਵਾਲੀ ਖਬਰ ਸਾਹਮਣੇ ਆਈ ਹੈ। ਵਧਦੀ ਗਰਮੀ ਦੇ ਮੱਦੇਨਜ਼ਰ, ਚੰਡੀਗੜ੍ਹ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਚੰਡੀਗੜ੍ਹ ਦੇ 120 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 1.5 ਲੱਖ ਤੋਂ ਵੱਧ ਵਿਦਿਆਰਥੀਆਂ ਲਈ 23 ਮਈ ਯਾਨੀ ਅੱਜ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਗਈਆਂ ਹਨ। ਇਹ ਛੁੱਟੀਆਂ 39 ਦਿਨਾਂ ਲਈ ਰਹਿਣਗੀਆਂ ਅਤੇ 30 ਜੂਨ ਤੱਕ ਜਾਰੀ ਰਹਿਣਗੀਆਂ, ਜਿਸ ਤੋਂ ਬਾਅਦ ਸਕੂਲ 1 ਜੁਲਾਈ ਨੂੰ ਦੁਬਾਰਾ ਖੁੱਲ੍ਹਣਗੇ।
ਸਿੱਖਿਆ ਵਿਭਾਗ ਵੱਲੋਂ ਛੁੱਟੀਆਂ ਦੇ ਐਲਾਨ ਦੇ ਨਾਲ ਹੀ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਘਰ ਦਾ ਕੰਮ ਦੇਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸਿੱਖਿਆ ਵਿਭਾਗ ਛੁੱਟੀਆਂ ਦੌਰਾਨ ਵਿਦਿਆਰਥੀਆਂ ਲਈ ਰਾਸ਼ਟਰੀ ਸੇਵਾ ਯੋਜਨਾ (NSS) ਕੈਂਪ ਵੀ ਲਗਾਏਗਾ।
ਛੁੱਟੀਆਂ ਦੌਰਾਨ ਕਲੈਰੀਕਲ ਅਤੇ ਗਰੁੱਪ ਡੀ ਸਟਾਫ਼ ਦੇ ਨਾਲ-ਨਾਲ ਪ੍ਰਿੰਸੀਪਲ ਵਿਭਾਗੀ ਕੰਮ ਸੰਭਾਲਣ ਅਤੇ ਪੱਤਰਾਂ ਦਾ ਜਵਾਬ ਦੇਣ ਲਈ ਨਿਯਮਿਤ ਤੌਰ ‘ਤੇ ਸਕੂਲਾਂ ਵਿੱਚ ਆਉਣਗੇ। ਇਸ ਤੋਂ ਇਲਾਵਾ, ਅਧਿਆਪਕਾਂ ਨੂੰ ਰੋਸਟਰ ਅਨੁਸਾਰ ਦੋ-ਦੋ ਦਿਨ ਡਿਊਟੀ ਵੀ ਲਗਾਈ ਜਾਵੇਗੀ।