ਖੰਨਾ ਤੋਂ ਇਕ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਪੁਲਿਸ ਵੱਲੋਂ ਇੱਕ ਵੱਡੇ ਨਸ਼ਾ ਤਸਕਰ ਗਰੋਹ ਦਾ ਪਰਦਾ ਫਾਸ਼ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਕਾਊਂਟਰ ਇੰਟੈਲੀਜੈਂਸ ਦਾ ਹੈੱਡ ਕਾਂਸਟੇਬਲ ਨਸ਼ਾ ਤਸਕਰ ਨਿਕਲਿਆ।
ਪੰਜਾਬ ਵਿੱਚ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਖੰਨਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਜਾਣਕਰੀ ਅਨੁਸਾਰ ਦੱਸ ਦੇਈਏ ਕਿ ਖੰਨਾ ਪੁਲਿਸ ਨੇ 11 ਤਸਕਰਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।
ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਅਰਵਿੰਦਰ ਸਿੰਘ ਨੂੰ ਨਸ਼ਾ ਤਸਕਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇੰਨਾ ਹੀ ਨਹੀਂ, ਇਸ ਪੂਰੇ ਰੈਕੇਟ ਵਿੱਚ ਸਰਕਾਰੀ ਕਰਮਚਾਰੀ, ਬਿਜਲੀ ਬੋਰਡ ਚੌਕੀਦਾਰ ਅਤੇ ਕਈ ਸੰਗਠਿਤ ਡਰੱਗ ਸਪਲਾਇਰ ਸ਼ਾਮਲ ਹਨ।
SSP ਡਾ. ਜੋਤੀ ਯਾਦਵ ਦੀ ਅਗਵਾਈ ਹੇਠ ਚਲਾਏ ਜਾ ਰਹੇ ਇਸ ਆਪ੍ਰੇਸ਼ਨ ਦੌਰਾਨ ਸੀਆਈਏ ਸਟਾਫ ਇੰਚਾਰਜ ਇੰਸਪੈਕਟਰ ਹਰਦੀਪ ਸਿੰਘ, ਸਿਟੀ ਥਾਣਾ 2 ਦੇ SHO ਤਰਵਿੰਦਰ ਕੁਮਾਰ ਬੇਦੀ ਦੀਆਂ ਟੀਮਾਂ ਨੇ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 230 ਗ੍ਰਾਮ ਹੈਰੋਇਨ, 65 ਹਜ਼ਾਰ ਰੁਪਏ ਡਰੱਗ ਮਨੀ ਅਤੇ ਤਿੰਨ ਵਾਹਨ ਬਰਾਮਦ ਕੀਤੇ ਹਨ। ਇਸ ਰੈਕੇਟ ਵਿੱਚ ਪੰਜਾਬ ਪੁਲਿਸ ਦਾ ਇੱਕ ਕਰਮਚਾਰੀ ਅਤੇ ਬਿਜਲੀ ਬੋਰਡ ਦੇ ਤਿੰਨ ਕਰਮਚਾਰੀ ਸ਼ਾਮਲ ਹਨ।