ਪੰਜਾਬ ਵਿੱਚ ਜਲਦੀ ਹੀ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਅਜਿਹੇ ‘ਚ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੋਣ ਕਮਿਸ਼ਨ ਨੂੰ ਚੋਣਾਂ ਦੀ ਤਾਰੀਕ ਅੱਗੇ ਵਧਾਉਣ ਲਈ ਪੱਤਰ ਲਿਖਿਆ, ਉਥੇ ਹੀ ਹੁਣ ਭਾਰਤੀ ਜਨਤਾ ਪਾਰਟੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਚੋਣਾਂ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ ਹੈ।
ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ 16 ਫਰਵਰੀ ਨੂੰ ਗੁਰੂ ਰਵਿਦਾਸ ਜਯੰਤੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਦਾ ਵੱਡਾ ਵਰਗ ਵਾਰਾਨਸੀ ਜਾ ਸਕਦਾ ਹੈ, ਜਿਸ ਕਾਰਨ 14 ਫਰਵਰੀ ਨੂੰ ਵੋਟਾਂ ਪਾਉਣ ਦੀ ਤਾਰੀਕ ਵਧਾਈ ਜਾਵੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ ਵੀ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਚੋਣਾਂ ਦੀ ਤਾਰੀਕ ਅੱਗੇ ਵਧਾਉਣ ਦੀ ਅਪੀਲ ਕਰ ਚੁੱਕੇ ਹਨ।