ਅਮਹਿਦਾਬਾਦ PLANE CRASH ਤੋਂ ਬਾਅਦ ਹੁਣ ਏਅਰ ਇੰਡੀਆ ਦੀ ਫਲਾਈਟ ਨੂੰ ਲੈਕੇ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਏਅਰ ਇੰਡੀਆ ਦੇ ਜਹਾਜ਼ ਦੀ ਥਾਈਲੈਂਡ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਬੰਬ ਦੀ ਧਮਕੀ ਮਿਲਣ ਤੋਂ ਬਾਅਦ, ਇਹ ਵੱਡਾ ਫੈਸਲਾ ਲਿਆ ਗਿਆ ਹੈ ਇਸ ਤੋਂ ਬਾਅਦ ਇਸ ਜਹਾਜ਼ ਨੂੰ ਥਾਈਲੈਂਡ ਦੇ ਫੁਕੇਟ ਹਵਾਈ ਅੱਡੇ ‘ਤੇ ਐਮਰਜੈਂਸੀ ਸਥਿਤੀ ਵਿੱਚ ਉਤਾਰਿਆ ਗਿਆ। ਜਹਾਜ਼ ਵਿੱਚ ਕੁੱਲ 156 ਯਾਤਰੀ ਸਵਾਰ ਸਨ। ਇਹ ਜਹਾਜ਼ ਥਾਈਲੈਂਡ ਦੇ ਫੁਕੇਟ ਤੋਂ ਦਿੱਲੀ ਆ ਰਿਹਾ ਸੀ।
ਜਾਣਕਾਰੀ ਅਨੁਸਾਰ ਜਹਾਜ਼ ਦੇ ਉਡਾਣ ਭਰਨ ਤੋਂ ਬਾਅਦ ਬੰਬ ਦੀ ਧਮਕੀ ਮਿਲੀ ਜਿਸ ਕਾਰਨ ਹੰਗਾਮਾ ਹੋ ਗਿਆ। ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਅਤੇ ਜਹਾਜ਼ ਨੂੰ ਫੁਕੇਟ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਵਾਉਣ ਲਈ ਕਿਹਾ ਗਿਆ।