ਪੰਜਾਬ ਵਿਧਾਨ ਸਭਾ ਚੋਣਾਂ 2022 ਦਾ ਬਿਗੁੱਲ ਵੱਜ ਗਿਆ ਹੈ ਅਤੇ ਚੋਣ ਕਮੀਸ਼ਨ ਨੇ ਵੀ ਚੋਣਾਂ ਦੀ ਤਾਰੀਕ ਤੈਅ ਕਰ ਦਿੱਤੀ ਹੈ। ਉਥੇ ਹੀ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਆਪਣੀ ਪਾਰਟੀ ਨੂੰ ਛੱਡ ਹੋਰ ਪਾਰਟੀ ‘ਚ ਜਾਣ ਦਾ ਰੁਝਾਨ ਉਸੇ ਤਰ੍ਹਾਂ ਜਾਰੀ ਹੈ। ਇਸੇ ਵਿਚਾਲੇ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਪਟਿਆਲਾ ਦੇ ਸਾਬਕਾ ਮੇਅਰ ਅਤੇ ਸੀਨੀਅਰ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ।
Shri Vishnu Sharma joined the congress today …. Collective party decision … welcome to the family pic.twitter.com/ImO3UFA0hi
— Navjot Singh Sidhu (@sherryontopp) January 17, 2022
ਦੱਸ ਦੇਈਏ ਕਿ ਵਿਸ਼ਨੂੰ ਸ਼ਰਮਾ ਕੁਝ ਸਾਲ ਪਹਿਲਾਂ ਕਾਂਗਰਸ ਛੱਡ ਕੇ ਅਕਾਲੀ ਦਲ ‘ਚ ਸ਼ਾਮਲ ਹੋਏ ਸਨ ਅਤੇ ਹੁਣ ਉਨ੍ਹਾਂ ਦੀ ਫਿਰ ਘਰ ਵਾਪਸੀ ਹੋ ਗਈ ਹੈ।