ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਇੱਕ ਵਾਰ ਫਿਰ ਪੰਜਾਬ ਆਉਣਗੇ। ਜਾਣਕਾਰੀ ਅਨੁਸਾਰ ਉਹ ਭਲਕੇ ਮੁਹਾਲੀ ਵਿੱਚ ਪ੍ਰੈਸ ਕਾਨਫਰੰਸ ਕਰਕੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ।
ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੀ ਤਰਫੋਂ ਇੱਕ ਨੰਬਰ ਜਾਰੀ ਕਰਕੇ ਲੋਕਾਂ ਤੋਂ ਸੀਐਮ ਚਿਹਰੇ ਬਾਰੇ ਉਨ੍ਹਾਂ ਦੀ ਰਾਏ ਮੰਗੀ ਗਈ ਸੀ।
ਲੋਕ ਅੱਜ ਸ਼ਾਮ 5 ਵਜੇ ਤੱਕ ਇਸ ਨੰਬਰ ‘ਤੇ ਆਪਣੀ ਰਾਏ ਦੇ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਭਲਕੇ ਅਰਵਿੰਦ ਕੇਜਰੀਵਾਲ ਮੋਹਾਲੀ ‘ਚ ਲੋਕਾਂ ਦੀ ਪਸੰਦ ਦੱਸਦੇ ਹੋਏ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ।