ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਦੇ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਪਾਰਟੀ ਦਾ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ ਅਤੇ ਕਈ ਮੰਤਰੀਆਂ ਦੀ ਟਿਕਟ ਕੱਟੇ ਜਾਣ ਤੋਂ ਬਾਅਦ ਪਾਰਟੀ ਅੰਦਰ ਨਾਰਾਜ਼ਗੀ ਅਤੇ ਬਗਾਵਤ ਵੀ ਪਾਈ ਜਾ ਰਹੀ ਹੈ। ਨਵਤੇਜ ਚੀਮਾ ਨੂੰ ਕਾਂਗਰਸ ਵੱਲੋਂ ਟਿਕਟ ਦਿੱਤੇ ਜਾਣ ਤੋਂ ਬਾਅਦ ਅੱਜ ਪ੍ਰੋ-ਪੰਜਾਬ ਦੇ ਸੰਸਥਾਪਕ ਅਤੇ ਸੀਨੀਅਰ ਪੱਤਰਕਾਰ ਯਾਦਵਿੰਦਰ ਸਿੰਘ ਨੇ ਰਾਣਾ ਇੰਦਰ ਸਿੰਘ ਨਾਲ ਗੱਲਬਾਤ ਕੀਤੀ। ਗੱਲਬਾਤ ਦੌਰਾਨ ਉਨ੍ਹਾਂ ਸਾਫ ਕਰ ਦਿੱਤਾ ਕਿ ਉਹ ਸੁਲਤਾਨਪੁਰ ਲੋਧੀ ਤੋਂ ਚੀਮਾ ਖ਼ਿਲਾਫ਼ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ‘ਚ ਉਤਰਨਗੇ ਅਤੇ ਇਸ ਦੇ ਲਈ ਉਨ੍ਹਾਂ ਨੇ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ 5 ਸਾਲਾਂ ‘ਚ ਸੁਲਤਾਨਪੁਰ ਲੋਧੀ ਦੇ ਲੋਕਾਂ ਦਾ ਕੋਈ ਵਿਕਾਸ ਨਹੀਂ ਹੋਇਆ ਅਤੇ ਇਨ੍ਹਾਂ ਨੇ ਆਪਣੇ ਘਰ ਭਰ ਲਏ ਹਨ। ਇਸਦੇ ਨਾਲ ਹੀ ਉਨ੍ਹਾਂ ਨਵਤੇਜ ਚੀਮੇ ਨੂੰ ਓਪਨ ਡਿਬੇਟ ਕਰਨ ਦਾ ਚੈਲੇਂਜ ਵੀ ਦੇ ਦਿੱਤਾ ਹੈ। ਉਨ੍ਹਾਂ ਕਿਹਾ ਜੇਕਰ ਉਨ੍ਹਾਂ ਨੇ ਹਲਕੇ ਦੇ ਕੰਮ ਕਰਵਾਏ ਹਨ ਤਾਂ ਉਹ ਮੇਰੇ ਨਾਲ ਓਪਨ ਡਿਬੇਟ ਕਰ ਸਕਦੇ ਹਨ।