ਗੁਰੂ ਰਵਿਦਾਸ ਜਯੰਤੀ ਦੇ ਮੱਦੇਨਜ਼ਰ ਪੰਜਾਬ ਚੋਣਾਂ ਮੁਲਤਵੀ ਕਰਨ ਦੀ ਮੰਗ ਲਗਾਤਾਰ ਤੇਜ਼ੀ ਫੜ੍ਹ ਰਹੀ ਸੀ। ਪੰਜਾਬ ਦੀਆਂ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਕਮਿਸ਼ਨ ਅੱਗੇ ਚੋਣਾਂ ਮੁਲਤਵੀ ਕਰਨ ਦੀ ਮੰਗ ਰੱਖੀ ਗਈ ਸੀ। ਜਿਸ ਤੋਂ ਬਾਅਦ ਚੋਣ ਕਮੀਸ਼ਨ ਵੱਲੋਂ ਐਮਰਜੈਂਸੀ ਮੀਟਿੰਗ ਬੁਲਾ ਕੇ ਚੋਣਾਂ ਅੱਗੇ ਪਾਉਣ ਦਾ ਵੱਡਾ ਫੈਸਲਾ ਲਿਆ ਗਿਆ ਹੈ। ਚੋਣ ਕਮੀਸ਼ਨ ਨੇ ਇਹ ਚੋਣਾਂ ਇਕ ਹਫਤੇ ਲਈ ਮੁਲਤਵੀ ਕਰ ਦਿੱਤੀ ਹੈ। ਪਹਿਲਾਂ ਇਹ ਚੋਣਾਂ 14 ਤਾਰੀਕ ਨੂੰ ਹੋਣਿਆਂ ਸਨ ਪਰ ਹੁਣ ਇਸ ਦੀ ਤਾਰੀਕ ਵਧਾ ਕੇ 20 ਫਰਵਰੀ ਕਰ ਦਿੱਤੀ ਗਈ ਹੈ।