School Holidays: ਪਿਛਲੇ ਕਈ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਤਾਂ ਰਾਹਤ ਮਿਲੀ ਹੈ ਪਰ ਇਸ ਦੇ ਨਾਲ ਹੀ ਭਾਰੀ ਮੀਂਹ ਕਾਰਨ ਕਈ ਥਾਵਾਂ ‘ਤੇ ਹੜ ਵਰਗੇ ਹਲਾਤ ਬਣ ਗਏ ਹਨ।
ਇਸ ਦੇ ਨਾਲ ਹੀ ਸਕੂਲਾਂ ਨੂੰ ਲੈ ਕੇ ਵੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਹਿਮਾਚਲ ਵਿੱਚ ਸਿੱਖਿਆ ਡਾਇਰੈਕਟੋਰੇਟ ਨੇ ਸਰਕਾਰ ਨੂੰ ਪੱਤਰ ਲਿਖਿਆ ਹੈ ਜਿਸ ਵਿੱਚ ਉਹਨਾਂ ਨੇ ਕਿਹਾ ਹੈ ਕਿ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬੇਨਤੀ ਕੀਤੀ ਹੈ ਕਿ ਕਈ ਜ਼ਿਲਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਆਫ਼ਤ ਪ੍ਰਬੰਧਨ ਐਕਟ ਤਹਿਤ ਸਕੂਲ ਬੰਦ ਕਰਨ ਦੇ ਆਦੇਸ਼ ਦਿੱਤੇ ਹਨ।
ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਬੀਤੇ ਕੁਝ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਾਰਨ ਸੂਬੇ ਵਿੱਚ ਹੜ ਵਰਗੇ ਹਲਾਤ ਬਣੇ ਹੋਏ ਹਨ ਜਿਸ ਕਾਰਨ ਪ੍ਰਸ਼ਾਸ਼ਨ ਨੇ ਜਿਹਨਾਂ ਜਿਲਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਉਸ ਵਿੱਚ ਸਕੂਲ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ
ਪ੍ਰਸ਼ਾਸ਼ਨ ਦੇ ਨਿਰਦੇਸ਼ ਅਨੁਸਾਰ ਅਧਿਆਪਕਾਂ ਨੂੰ ਸਕੂਲ ਨਾ ਜਾਣ ਦੀ ਬਜਾਏ ਆਨਲਾਈਨ ਘਰ ਰਹਿ ਕਲਾਸ ਲਗਾਉਣ ਦੀ ਹਦਾਇਤ ਦਿੱਤੀ ਹੈ। ਇਸ ਦੌਰਾਨ ਅਧਿਆਪਕ ਘਰ ਰਹਿ ਆਨਲਾਈਨ ਕਲਾਸ ਲਗਾ ਸਕਦੇ ਹਨ ਮਿਡ ਡੇ ਮੀਲ ਦਾ ਤੇ ਸਕੂਲ ਦਾ ਬਕਾਇਆ ਕੰਮ ਕਰ ਸਕਦੇ ਹਨ।