ਪੰਜਾਬ ਦੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਦੌਰਾਨ ਮੋਹਾਲੀ ਅਦਾਲਤ ਦੇ ਬਾਹਰ ਮਾਹੌਲ ਤਣਾਅਪੂਰਨ ਹੋ ਗਿਆ ਹੈ। ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮਜੀਠੀਆ ਦੀ ਪੇਸ਼ੀ ਦੇ ਸਮਰਥਨ ਵਿੱਚ ਅਦਾਲਤ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਮੌਕੇ ‘ਤੇ ਹੀ ਹਿਰਾਸਤ ਵਿੱਚ ਲੈ ਲਿਆ।
ਹਿਰਾਸਤ ਦੌਰਾਨ ਸੁਖਬੀਰ ਬਾਦਲ ਅਤੇ ਪੁਲਿਸ ਵਿਚਕਾਰ ਬਹਿਸ ਵੀ ਹੋਈ। ਪੁਲਿਸ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਦੌਰਾਨ ਮੀਡੀਆ ਨੂੰ ਵੀ ਅਦਾਲਤ ਦੇ ਅਹਾਤੇ ਤੋਂ ਦੂਰ ਰੱਖਿਆ ਗਿਆ ਅਤੇ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਇਸ ਘਟਨਾ ਤੋਂ ਬਾਅਦ ਅਕਾਲੀ ਸਮਰਥਕਾਂ ਵਿੱਚ ਗੁੱਸਾ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਪੁਲਿਸ ਕਾਰਵਾਈ ਨੂੰ ਲੋਕਤੰਤਰ ਦੇ ਵਿਰੁੱਧ ਕਰਾਰ ਦਿੱਤਾ। ਮੌਕੇ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਅਤੇ ਫਾਇਰ ਬ੍ਰਿਗੇਡ ਤਾਇਨਾਤ ਹਨ।