ਦੇਸ਼ ਵਿੱਚ ਮਾਰਚ ਮਹੀਨੇ ਤੋਂ 12 ਤੋਂ 14 ਸਾਲ ਤੱਕ ਦੀ ਉਮਰ ਦੇ ਬੱਚਿਆਂ ਦਾ ਕੋਵਿਡ-19 ਟੀਕਾਕਰਨ ਸ਼ੁਰੂ ਕੀਤਾ ਜਾਵੇਗਾ। ਨੈਸ਼ਨਲ ਟੈਕਨੀਕਲ ਐਡਵਾਇਜ਼ਰੀ ਗਰੁੱਪ ਆਨ ਇਮਯੂਨਾਈਜ਼ੇਸ਼ਨ (NTAGI) ਦੇ ਮੁਖੀ ਐਨ.ਕੇ. ਅਰੋੜਾ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ, 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਲਈ ਟੀਕਾਕਰਨ ਪ੍ਰੋਗਰਾਮ ਇਸ ਮਹੀਨੇ ਦੀ 3 ਤਰੀਕ ਨੂੰ ਸ਼ੁਰੂ ਹੋਇਆ ਸੀ।
NTAGI ਨੇ ਜਨਵਰੀ ਦੇ ਅੰਤ ਤੱਕ 15 ਤੋਂ 18 ਸਾਲ ਦੀ ਉਮਰ ਦੇ ਸਾਰੇ 7.4 ਕਰੋੜ ਬਾਲਗਾਂ ਨੂੰ ਟੀਕੇ ਦੀ ਪਹਿਲੀ ਖੁਰਾਕ ਦੇਣ ਦਾ ਟੀਚਾ ਰੱਖਿਆ ਹੈ ਤਾਂ ਜੋ ਉਨ੍ਹਾਂ ਨੂੰ ਫਰਵਰੀ ਵਿੱਚ ਦੂਜੀ ਖੁਰਾਕ ਦਿੱਤੀ ਜਾ ਸਕੇ। ਇਸ ਤੋਂ ਬਾਅਦ ਮਾਰਚ ਦੇ ਸ਼ੁਰੂ ਤੋਂ 12 ਤੋਂ 15 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਕੀਤਾ ਜਾਵੇਗਾ।