ਰਾਜਸਥਾਨ ‘ਚ ਚੁਰੂ ਜ਼ਿਲ੍ਹੇ ਦੇ ਰਤਨਗੜ੍ਹ ਇਲਾਕੇ ਦੇ ਭਾਨੁਦਾ ਪਿੰਡ ਵਿੱਚ ਜਹਾਜ਼ ਦੇ ਹਾਦਸੇ ਦੀ ਖ਼ਬਰ ਨੇ ਸਨਸਨੀ ਮਚਾ ਦਿੱਤੀ ਹੈ। ਸਥਾਨਕ ਲੋਕਾਂ ਤੋਂ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ। ਸੂਚਨਾ ਮਿਲਦੇ ਹੀ ਰਾਜਲਦੇਸਰ ਥਾਣੇ ਦੀ ਪੁਲਿਸ ਟੀਮ ਮੌਕੇ ਲਈ ਰਵਾਨਾ ਹੋ ਗਈ। ਭਾਰਤੀ ਹਵਾਈ ਸੈਨਾ ਦਾ ਇੱਕ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋਣ ਦੀ ਖ਼ਬਰ ਹੈ।
ਦੱਸ ਦੇਈਏ ਕਿ ਰਾਜਸਥਾਨ ਦੇ ਚੁਰੂ ਵਿੱਚ ਭਾਰਤੀ ਹਵਾਈ ਸੈਨਾ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਜਾਣਕਾਰੀ ਅਨੁਸਾਰ, ਇਹ ਇੱਕ ਜੈਗੁਆਰ ਲੜਾਕੂ ਜਹਾਜ਼ ਹੈ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਸਥਾਨ ‘ਤੇ ਲੜਾਕੂ ਜਹਾਜ਼ ਵਰਗਾ ਮਲਬਾ ਖਿੰਡਿਆ ਹੋਇਆ ਹੈ।
ਚੁਰੂ ਦੇ SP ਜੈ ਯਾਦਵ ਨੇ ਦੱਸਿਆ ਕਿ ਜਹਾਜ਼ ਰਾਜਲਦੇਸਰ ਥਾਣਾ ਖੇਤਰ ਦੇ ਭਾਨੂਡਾ ਪਿੰਡ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਰਾਜਲਦੇਸਰ ਪੁਲਿਸ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਮਲਬੇ ਦੇ ਨੇੜੇ ਇੱਕ ਬੁਰੀ ਤਰ੍ਹਾਂ ਵਿਗੜੀ ਹੋਈ ਲਾਸ਼ ਦੇ ਟੁਕੜੇ ਮਿਲੇ।