ਚੰਡੀਗੜ੍ਹ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਕੱਲ੍ਹ ਦੇ ਮੁਕਾਬਲੇ ਅੱਜ ਸ਼ਹਿਰ ਵਿੱਚ ਘੱਟ ਮਾਮਲੇ ਸਾਹਮਣੇ ਆਏ ਹਨ।
ਪਿਛਲੇ 24 ਘੰਟਿਆਂ ਵਿੱਚ 864 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਰਾਹਤ ਦੀ ਖਬਰ ਹੈ ਕਿ ਅੱਜ 961 ਕੋਰੋਨਾ ਮਰੀਜ਼ ਠੀਕ ਹੋ ਗਏ ਹਨ। ਚੰਡੀਗੜ੍ਹ ਵਿੱਚ 9,104 ਐਕਟਿਵ ਕੇਸ ਹਨ।