Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ ਭਾਰਤੀ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ (21 ਅਤੇ 22 ਜੁਲਾਈ) ਵਿੱਚ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਸੋਮਵਾਰ ਨੂੰ ਸੂਬੇ ਵਿੱਚ ਮੀਂਹ ਲਈ Yellow Alert ਜਾਰੀ ਕੀਤਾ ਗਿਆ ਹੈ। ਕੱਲ੍ਹ ਕੁਝ ਥਾਵਾਂ ਨੂੰ ਛੱਡ ਕੇ ਬਹੁਤਾ ਮੀਂਹ ਨਹੀਂ ਪਿਆ, ਪਰ ਬੱਦਲਵਾਈ ਕਾਰਨ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਈ।
ਪਠਾਨਕੋਟ ਵਿੱਚ ਚੱਕੀ ਨਦੀ ਦੇ ਪਾਣੀ ਦੇ ਓਵਰਫਲੋਅ ਕਾਰਨ ਮਾਜਰਾ ਅਤੇ ਆਲੇ-ਦੁਆਲੇ ਦੇ ਪਿੰਡਾਂ ਨੂੰ ਸ਼ਹਿਰ ਨਾਲ ਜੋੜਨ ਵਾਲੀ ਸੜਕ ਰੁੜ੍ਹ ਗਈ। ਇਹ ਰਸਤਾ ਪਠਾਨਕੋਟ ਹਵਾਈ ਅੱਡੇ ਤੱਕ ਪਹੁੰਚਣ ਦਾ ਮੁੱਖ ਰਸਤਾ ਵੀ ਹੈ। ਇਹ ਸੜਕ ਪਿਛਲੇ ਸਾਲ ਵੀ ਖਰਾਬ ਹੋ ਗਈ ਸੀ।
ਇਸ ਦੇ ਨਾਲ ਹੀ ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਮੋਗਾ, ਜਲੰਧਰ, ਕਪੂਰਥਲਾ, ਤਰਨਤਾਰਨ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਹਲਕੀ-ਹਲਕੀ ਬਾਰਿਸ਼ ਦੇ ਨਾਲ-ਨਾਲ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਹੋਣ ਦੀ ਸੰਭਾਵਨਾ ਹੈ।
ਕਿਹੜੇ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋਵੇਗੀ?
ਮੌਸਮ ਵਿਭਾਗ, ਚੰਡੀਗੜ੍ਹ ਅਨੁਸਾਰ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਭਾਰੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ ਵਿੱਚ 12 ਸੈਂਟੀਮੀਟਰ ਜਾਂ ਇਸ ਤੋਂ ਵੱਧ ਭਾਰੀ ਬਾਰਿਸ਼ ਹੋ ਸਕਦੀ ਹੈ।
ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਦੋ ਦਿਨਾਂ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।