Weather Update: ਪੰਜਾਬ ਵਿੱਚ ਅੱਜ ਦੇ ਦਿਨ ਦਾ ਮੌਸਮ ਪੂਰੀ ਤਰ੍ਹਾਂ ਆਮ ਦੱਸਿਆ ਜਾ ਰਿਹਾ ਹੈ ਪਰ ਸਵੇਰ ਤੋਂ ਹੀ ਪਹਾੜੀ ਇਲਾਕੇ ਨਾਲ ਲੱਗਦੇ ਸ਼ਹਿਰ ਚੰਡੀਗੜ੍ਹ ਮੋਹਾਲੀ ਚ ਸਵੇਰ ਤੋਂ ਹੀ ਕਾਲੇ ਬੱਦਲ ਛਾਏ ਹੋਏ ਹਨ।
ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਕੱਲ੍ਹ ਭਾਵ ਮੰਗਲਵਾਰ ਨੂੰ ਮੌਸਮ ਵਿੱਚ ਥੋੜ੍ਹਾ ਬਦਲਾਅ ਆ ਸਕਦਾ ਹੈ। ਪਿਛਲੇ ਦਿਨਾਂ ਵਿੱਚ ਮਾਨਸੂਨ ਕਮਜ਼ੋਰ ਰਿਹਾ, ਜਿਸ ਕਾਰਨ ਤਾਪਮਾਨ ਵਿੱਚ ਥੋੜ੍ਹਾ ਵਾਧਾ ਦਰਜ ਕੀਤਾ ਗਿਆ ਸੀ।
ਮੌਸਮ ਵਿਭਾਗ ਕੇਂਦਰ ਦੀ ਰਿਪੋਰਟ ਅਨੁਸਾਰ, ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ।
ਨੰਗਲ ਦੇ ਭਾਖੜਾ ਡੈਮ ਸਟੇਸ਼ਨ ‘ਤੇ ਸਭ ਤੋਂ ਵੱਧ ਤਾਪਮਾਨ 35.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਵਿੱਚ 34.5 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 34.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੀਂਹ ਦੀ ਗੱਲ ਕਰੀਏ ਤਾਂ ਪਟਿਆਲਾ, ਪਠਾਨਕੋਟ ਅਤੇ ਮੋਹਾਲੀ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ ਹੈ। ਇਸ ਦੌਰਾਨ, ਭਾਖੜਾ ਡੈਮ ਪ੍ਰਬੰਧਨ ਬੋਰਡ ਨੇ ਹੜ੍ਹ ਦੇ ਗੇਟ ਖੋਲ੍ਹਣ ਸੰਬੰਧੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਕਾਰਨ ਆਲੇ ਦੁਆਲੇ ਦੇ ਇਲਾਕਿਆਂ ਨੂੰ ਅਲਰਟ ਰਹਿਣ ਦੀ ਸਲਾਹ ਦਿੱਤੀ ਗਈ ਹੈ।