ਇਸ ਸਮੇਂ ਪੰਜਾਬੀ ਫਿਲਮ ਜਗਤ ਤੋਂ ਇੱਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਪੰਜਾਬ ਦੇ ਮਸ਼ਹੂਰ ਕਲਾਕਾਰ ਦਿੱਗਜ ਕਾਮੇਡੀਅਨ ਜਸਵਿੰਦਰ ਭੱਲਾ ਅਚਾਨਕ ਇਸ ਸੰਸਾਰ ਨੂੰ ਸਦੀਵੀ ਵਿਛੋੜਾ ਦੇ ਗਏ ਹਨ।
ਜਾਣਕਾਰੀ ਅਨੁਸਾਰ ਉਹ ਕਈ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ 23 ਅਗਸਤ ਨੂੰ ਮੋਹਾਲੀ ਵਿੱਚ ਕੀਤਾ ਜਾਵੇਗਾ। ਇਹ ਜਾਣਕਾਰੀ ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦਿੱਤੀ ਹੈ।
ਉਨ੍ਹਾਂ ਨੇ 65 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਜਸਵਿੰਦਰ ਭੱਲਾ ਨੇ ਆਪਣੇ ਵਿਲੱਖਣ ਕਾਮਿਕ ਸ਼ੈਲੀ ਅਤੇ ਯਾਦਗਾਰੀ ਕਿਰਦਾਰਾਂ ਨਾਲ ਪੰਜਾਬੀ ਮਨੋਰੰਜਨ ਜਗਤ ਵਿੱਚ ਇੱਕ ਅਮਿੱਟ ਛਾਪ ਛੱਡੀ। ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਪੰਜਾਬੀ
ਫਿਲਮ ਇੰਡਸਟਰੀ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ।
ਜਸਵਿੰਦਰ ਭੱਲਾ ਪੰਜਾਬੀ ਸਿਨੇਮਾ ਦੇ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਸਨ ਜਿਨ੍ਹਾਂ ਨੇ ਕਾਮੇਡੀ ਨੂੰ ਨਵੀਆਂ ਉਚਾਈਆਂ ਦਿੱਤੀਆਂ। ਉਨ੍ਹਾਂ ਦੀ ਕਾਮਿਕ ਟਾਈਮਿੰਗ, ਸਾਦਗੀ ਅਤੇ ਵਿਅੰਗ ਨਾਲ ਭਰੇ ਸੰਵਾਦਾਂ ਨੇ ਹਰ ਵਰਗ ਦੇ ਦਰਸ਼ਕਾਂ ਨੂੰ ਝੰਜੋੜ ਦਿੱਤਾ।
ਉਨ੍ਹਾਂ ਦੇ ਹਰ ਕਿਰਦਾਰ ਨੇ ਦਰਸ਼ਕਾਂ ਦੇ ਚਿਹਰੇ ‘ਤੇ ਮੁਸਕਰਾਹਟ ਛੱਡ ਦਿੱਤੀ। ਉਨ੍ਹਾਂ ਨੇ ਕੈਰੀ ਆਨ ਜੱਟ, ਜਿੰਦ ਜਾਨ, ਬੈਂਡ ਬਾਜੇ ਵਰਗੀਆਂ ਕਈ ਫਿਲਮਾਂ ਵਿੱਚ ਆਪਣੀ ਸ਼ਾਨਦਾਰ ਅਦਾਕਾਰੀ ਅਤੇ ਕਾਮੇਡੀ ਨਾਲ ਲੋਕਾਂ ਦਾ ਦਿਲ ਜਿੱਤ ਲਿਆ।
ਅੰਤਿਮ ਸਸਕਾਰ 23 ਅਗਸਤ ਨੂੰ ਕੀਤੇ ਜਾਣਗੇ
ਜਾਣਕਾਰੀ ਅਨੁਸਾਰ, ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਗਸਤ ਨੂੰ ਦੁਪਹਿਰ 12 ਵਜੇ ਮੋਹਾਲੀ ਦੇ ਬਲੌਂਗੀ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਅੰਤਿਮ ਦਰਸ਼ਨ ਲਈ ਵੱਡੀ ਗਿਣਤੀ ਵਿੱਚ ਲੋਕ ਅਤੇ ਕਲਾਕਾਰ ਇਕੱਠੇ ਹੋਣ ਦੀ ਉਮੀਦ ਹੈ।