ਸਿੱਖ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਸਾਲ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਵੱਡਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਇਹ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਪਰ ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਵਿਵਾਦ ਦੇਖਣ ਨੂੰ ਮਿਲਿਆ। ਕੁਝ ਸਿੱਖ ਵਿਦਵਾਨਾਂ ਨੇ ਇਸ ਨੂੰ ਸਿੱਖਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਾਰ ਦਿੱਤਾ ਹੈ, ਜਦਕਿ ਕੁਝ ਨੇ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।
Canada-based Sikh leader Ripudaman Singh Malik has written a letter to PM @narendramodi for a number of steps taken for the #Sikh community. He expressed his “deep heartfelt gratitude” for the unprecedented positive steps taken by the him. pic.twitter.com/aN8owiH3uM
— Manish Shukla (@manishmedia) January 18, 2022
ਉਥੇ ਹੀ ਕੈਨੇਡੀਅਨ ਮੂਲ ਦੇ ਸਿੱਖ ਆਗੂ ਰਿਪੁਦਮਨ ਸਿੰਘ ਮਲਿਕ ਨੇ ਇੱਕ ਪੱਤਰ ਲਿਖ ਕੇ ਸਿੱਖ ਕੌਮ ਲਈ ਚੁੱਕੇ ਗਏ ਕਈ ਬੇਮਿਸਾਲ ਸਕਾਰਾਤਮਕ ਕਦਮਾਂ ਲਈ ਮੋਦੀ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਧਾਨ ਮੰਤਰੀ ਮੋਦੀ ਵੱਲੋਂ ਹਰ ਸਾਲ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦੀ ਪਹਿਲਕਦਮੀ ਦੀ ਨਿਖੇਧੀ ਕਰਨ ਦੀ ਬਜਾਏ ਕੇਂਦਰ ਸਰਕਾਰ ਦੀ ਸ਼ਲਾਘਾ ਕਰਨ।
ਦੱਸ ਦੇਈਏ ਕਿ ਰਿਪੁਦਮਨ ਸਿੰਘ ‘ਤੇ ਵੀ ਖਾਲਿਸਤਾਨੀ ਹੋਣ ਦੇ ਦੋਸ਼ ਲੱਗੇ ਸਨ। ਇੱਥੋਂ ਤੱਕ ਕਿ 1985 ਵਿੱਚ ਉਨ੍ਹਾਂ ਖ਼ਿਲਾਫ਼ ਬੰਬ ਧਮਾਕੇ ਦੇ ਕੇਸ ਵਿੱਚ ਵੀ ਕੈਨੇਡਾ ਵਿੱਚ ਕਾਫੀ ਸਮਾਂ ਕੇਸ ਚੱਲ ਰਿਹਾ ਸੀ। ਹਾਲਾਂਕਿ ਇਸ ਮਾਮਲੇ ‘ਚ ਉਹ ਬਰੀ ਹੋ ਗਏ ਸਨ।