ਪੰਜਾਬ ਵਿੱਚ ਹੜ੍ਹਾਂ ਨੂੰ ਲੈ ਕੇ ਸਥਿਤੀ ਵਿਗੜਦੀ ਜਾ ਰਹੀ ਹੈ ਦੱਸ ਦੇਈਏ ਕਿ ਇਸ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਲਗਾਤਾਰ ਐਕਸ਼ਨ ਮੋਡ ਵਿੱਚ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਹੁਣ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਸਖਤ ਹੁਕਮ ਜਾਰੀ ਕੀਤੇ ਗਏ ਹਨ।
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਬਚਾਅ ਤੇ ਰਾਹਤ ਕਾਰਜ ਜੰਗੀ ਪੱਧਰ ’ਤੇ ਜਾਰੀ ਰੱਖਣ ਲਈ ਸਥਾਨਕ ਪ੍ਰਸ਼ਾਸਨ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ 24×7 ਜ਼ਮੀਨੀ ਪੱਧਰ ’ਤੇ ਡਟਣ ਦੇ ਆਦੇਸ਼ ਦਿੱਤੇ ਗਏ ਹਨ।
ਇਸ ਦੇ ਨਾਲ ਹੀ ਸਮੂਹ ਅਫਸਰਾਂ/ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।