ਸੋਮਵਾਰ, ਮਾਰਚ 2, 2026 06:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਵਿੱਚ ਰਾਹਤ ਕਾਰਜ ਪੂਰੇ ਜੋਰਾਂ-ਸ਼ੋਰਾਂ ਨਾਲ ਜਾਰੀ: ਪਿਛਲੇ 24 ਘੰਟਿਆਂ ‘ਚ 4711 ਹੜ੍ਹ ਪੀੜਤਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਪੰਜਾਬ ਸਰਕਾਰ ਦੀ ਮੁਸ਼ਤੈਦੀ ਅਤੇ ਸਰਗਰਮ ਭੂਮਿਕਾ ਸਦਕਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਪਿਛਲੇ 24 ਘੰਟਿਆਂ ਦੌਰਾਨ ਕੁੱਲ 4711 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ।

by Pro Punjab Tv
ਅਗਸਤ 31, 2025
in Featured News, ਪੰਜਾਬ
0

ਪੰਜਾਬ ਸਰਕਾਰ ਦੀ ਮੁਸ਼ਤੈਦੀ ਅਤੇ ਸਰਗਰਮ ਭੂਮਿਕਾ ਸਦਕਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਪਿਛਲੇ 24 ਘੰਟਿਆਂ ਦੌਰਾਨ ਕੁੱਲ 4711 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ। ਇਸ ਵਿੱਚ ਫਿਰੋਜ਼ਪੁਰ ਦੇ 812 ਬਾਸ਼ਿੰਦੇ, ਗੁਰਦਾਸਪੁਰ ਦੇ 2571, ਮੋਗਾ ਦੇ 4, ਤਰਨ ਤਾਰਨ ਦੇ 60, ਬਰਨਾਲਾ ਦੇ 25 ਅਤੇ ਫਾਜ਼ਿਲਕਾ ਦੇ 1239 ਵਾਸੀ ਸ਼ਾਮਿਲ ਹਨ।

ਵੱਖ ਵੱਖ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ 9 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਹੁਣ ਤੱਕ 11330 ਲੋਕਾਂ ਨੂੰ ਹੜ੍ਹ ਦੇ ਪਾਣੀ ਤੋਂ ਬਚਾਇਆ ਗਿਆ ਹੈ। ਇਨ੍ਹਾਂ ਵਿੱਚ ਫਿਰੋਜ਼ਪੁਰ ਦੇ 2819, ਹੁਸ਼ਿਆਰਪੁਰ ਦੇ 1052, ਕਪੂਰਥਲਾ ਦੇ 240, ਗੁਰਦਾਸਪੁਰ ਦੇ 4771, ਮੋਗਾ ਦੇ 24, ਪਠਾਨਕੋਟ ਦੇ 1100, ਤਰਨ ਤਾਰਨ ਦੇ 60, ਬਰਨਾਲਾ ਦੇ 25 ਅਤੇ ਫਾਜ਼ਿਲਕਾ ਦੇ 1239 ਬਾਸ਼ਿੰਦੇ ਸ਼ਾਮਿਲ ਹਨ।

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਣਾਏ ਕੁੱਲ 87 ਰਾਹਤ ਕੈਂਪਾਂ ਵਿੱਚੋਂ ਇਸ ਵੇਲੇ 77 ਪੂਰੀ ਤਰ੍ਹਾਂ ਚੱਲ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਕੁੱਲ 4729 ਲੋਕਾਂ ਨੇ ਬਸੇਰਾ ਕੀਤਾ ਹੋਇਆ ਹਨ। ਪ੍ਰਸ਼ਾਸ਼ਨ ਇਨ੍ਹਾਂ ਸਾਰੇ ਲੋਕਾਂ ਦਾ ਹਰ ਤਰ੍ਹਾਂ ਦਾ ਖਿਆਲ ਰੱਖ ਰਿਹਾ ਹੈ। ਕਪੂਰਥਲਾ ਵਿੱਚ ਬਣਾਏ 4 ਰਾਹਤ ਕੈਂਪਾਂ ਵਿੱਚ 110 ਲੋਕ ਰਹਿ ਰਹੇ ਹਨ। ਇਸੇ ਤਰ੍ਹਾਂ ਫਿਰੋਜ਼ਪੁਰ ਦੇ 8 ਰਾਹਤ ਕੈਂਪਾਂ ਵਿੱਚ 3450 ਲੋਕ ਅਤੇ ਹੁਸ਼ਿਆਰਪੁਰ ਦੇ 20 ਰਾਹਤ ਕੈਂਪਾਂ ਵਿੱਚ 478 ਲੋਕ ਰਹਿ ਰਹੇ ਹਨ। ਗੁਰਦਾਸਪੁਰ ਦੇ 22 ਰਾਹਤ ਕੈਂਪਾਂ ਵਿੱਚੋਂ 12 ਚੱਲ ਰਹੇ ਹਨ ਜਿੱਥੇ 255 ਲੋਕ ਰਹਿ ਰਹੇ ਹਨ। ਪਠਾਨਕੋਟ ਦੇ 14 ਰਾਹਤ ਕੈਂਪਾਂ ਵਿੱਚ 411 ਲੋਕ ਅਤੇ ਬਰਨਾਲਾ ਦੇ 1 ਰਾਹਤ ਕੈਂਪ ਵਿੱਚ 25 ਹੜ੍ਹ ਪ੍ਰਭਾਵਿਤ ਲੋਕ ਰਹਿ ਰਹੇ ਹਨ। ਫਾਜ਼ਿਲਕਾ ਵਿੱਚ ਵੀ 11, ਮੋਗਾ ‘ਚ 5 ਅਤੇ ਅੰਮ੍ਰਿਤਸਰ ਵਿੱਚ 2 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ।

ਇੱਕ ਬੁਲਾਰੇ ਨੇ ਦੱਸਿਆ ਕਿ ਕਪੂਰਥਲਾ ਵਿੱਚ ਪ੍ਰਸ਼ਾਸ਼ਨ ਵੱਲੋਂ ਰਾਹਤ ਸਮੱਗਰੀ ਦੀ ਵੰਡ ਕੀਤੀ ਗਈ ਹੈ ਅਤੇ ਲੋੜ ਮੁਤਾਬਿਕ ਇਹ ਅੱਗੋਂ ਵੀ ਜਾਰੀ ਰਹੇਗੀ। ਇਸੇ ਤਰ੍ਹਾਂ ਫਿਰੋਜ਼ਪੁਰ, ਗੁਰਦਾਸਪੁਰ, ਮੋਗਾ, ਪਠਾਨਕੋਟ, ਫਾਜ਼ਿਲਕਾ ਅਤੇ ਬਰਨਾਲਾ ਵਿੱਚ ਵੀ ਹੜ੍ਹ ਪੀੜਤਾਂ ਨੂੰ ਲਗਾਤਾਰ ਰਾਹਤ ਸਮੱਗਰੀ ਦੀ ਵੰਡ ਕੀਤੀ ਜਾ ਰਹੀ ਹੈ।

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਥਾਨਕ ਲੋਕਾਂ ਦੇ ਸਹਿਯੋਗ ਨਾਲ NDRF, SDRF, ਪੰਜਾਬ ਪੁਲਿਸ ਅਤੇ ਫੌਜ ਵੱਲੋਂ ਸਰਗਰਮ ਭੂਮਿਕਾ ਨਿਭਾਈ ਜਾ ਰਹੀ ਹੈ। ਗੁਰਦਾਸਪੁਰ ਵਿੱਚ ਐਨਡੀਆਰਐੱਫ ਦੀਆਂ 7 ਟੀਮਾਂ, ਫਾਜ਼ਿਲਕਾ ਤੇ ਫਿਰੋਜ਼ਪੁਰ ਵਿੱਚ 1-1 ਟੀਮ ਅਤੇ ਪਠਾਨਕੋਟ ਵਿੱਚ 2 ਟੀਮਾਂ ਸਰਗਰਮ ਹਨ। ਇਸੇ ਤਰ੍ਹਾਂ ਕਪੂਰਥਲਾ ਵਿੱਚ ਐਸਡੀਆਰਐੱਫ ਦੀਆਂ 2 ਟੀਮਾਂ ਸਰਗਰਮ ਹਨ। ਕਪੂਰਥਲਾ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਪਠਾਨਕੋਟ ਵਿੱਚ ਆਰਮੀ, ਬੀਐਸਐੱਫ ਅਤੇ ਏਅਰਫੋਰਸ ਨੇ ਵੀ ਮੋਰਚਾ ਸਾਂਭਿਆ ਹੋਇਆ ਹੈ। ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਵਿਲ ਪ੍ਰਸ਼ਾਸ਼ਨ ਦੇ ਨਾਲ ਨਾਲ ਪੁਲਿਸ ਲੋਕਾਂ ਦੀ ਪੱਬਾਂ ਭਾਰ ਮਦਦ ਕਰ ਰਹੀ ਹੈ।

ਹੜ੍ਹਾਂ ਕਾਰਨ ਪੰਜਾਬ ਵਿੱਚ ਹੁਣ ਤੱਕ ਕੁੱਲ 1018 ਪਿੰਡ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚ ਪਠਾਨਕੋਟ ਦੇ 81, ਫਾਜ਼ਿਲਕਾ ਦੇ 52, ਤਰਨ ਤਾਰਨ ਦੇ 45, ਸ੍ਰੀ ਮੁਕਤਸਰ ਸਾਹਿਬ ਦੇ 64, ਸੰਗਰੂਰ ਦੇ 22, ਫਿਰੋਜ਼ਪੁਰ ਦੇ 101, ਕਪੂਰਥਲਾ ਦੇ 107, ਗੁਰਦਾਸਪੁਰ ਦੇ 323, ਹੁਸ਼ਿਆਰਪੁਰ ਦੇ 85 ਅਤੇ ਮੋਗਾ ਦੇ 35 ਪਿੰਡ ਸ਼ਾਮਿਲ ਹਨ।

ਹੜ੍ਹਾਂ ਕਾਰਨ ਪੰਜਾਬ ਨੂੰ ਭਾਰੀ ਮਾਲੀ ਨੁਕਸਾਨ ਵੀ ਝੱਲਣਾ ਪਿਆ ਹੈ। ਫਸਲਾਂ ਨੂੰ ਮਾਰ ਪਈ ਹੈ ਅਤੇ ਪਸ਼ੂ ਧਨ ਦਾ ਵੀ ਨੁਕਸਾਨ ਹੋਇਆ ਹੈ। ਜ਼ਿਲ੍ਹਾ ਹੈਡਕੁਆਟਰਾਂ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਿਕ ਫਾਜ਼ਿਲਕਾ ਜ਼ਿਲ੍ਹੇ ਵਿੱਚ 16632 ਹੈਕਟੇਅਰ (41099 ਏਕੜ) ਭੂਮੀ ਹੜ੍ਹਾਂ ਦੀ ਮਾਰ ਹੇਠ ਆਈ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿੱਚ 10806 ਹੈਕਟੇਅਰ ਵਿੱਚ ਫਸਲ ਨੂੰ ਨੁਕਸਾਨ ਪੁੱਜਾ ਹੈ। ਕਪੂਰਥਲਾ ਵਿੱਚ 11620, ਪਠਾਨਕੋਟ ਵਿੱਚ 7000, ਤਰਨ ਤਾਰਨ ਵਿੱਚ 9928 ਅਤੇ ਹੁਸ਼ਿਆਰਪੁਰ ਵਿੱਚ 5287 ਹੈਕਟੇਅਰ ਵਿੱਚ ਫਸਲ ਨੂੰ ਨੁਕਸਾਨ ਹੋਇਆ ਹੈ।

Tags: latest newslatest UpdateNDRFpropunjsbnewspropunjsbtvpunjab policeSDRF
Share200Tweet125Share50

Related Posts

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026
Load More

Recent News

Jackpot City Casino Bonus Codes 2021

ਮਾਰਚ 2, 2026

Earn High Commissions Promoting Casino Affiliate Marketing Programs

ਮਾਰਚ 2, 2026

Spa Casino Palm Springs New Years Eve Celebration

ਮਾਰਚ 2, 2026

Best Rated Online Casino Canada

ਮਾਰਚ 2, 2026

Best NYC Online Casino Sites for Real Money Play

ਮਾਰਚ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.