ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲਿਆ ਹੈ। ਦਰਅਸਲ ਬੁੱਧਵਾਰ ਨੂੰ ਕਾਂਗਰਸੀ ਕੌਂਸਲਰ ਜਗਦੀਪ ਸਿੰਘ ਰਿੰਕੂ ਨਰੂਲਾ ਸਮੇਤ ਕਈ ਆਗੂ ਪਾਰਟੀ ਵਿੱਚ ਸ਼ਾਮਲ ਹੋ ਹਨ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਇਨ੍ਹਾਂ ਸਾਰੇ ਆਗੂਆਂ ਦਾ ਸਵਾਗਤ ਕੀਤਾ।
ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਨੂੰ ਚੰਗੀ ਸਰਕਾਰ ਦੀ ਲੋੜ ਹੈ। ਕਾਂਗਰਸ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ। ਇਸ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਈਡੀ ਵੱਲੋਂ ਸੀ.ਐੱਮ. ਚੰਨੀ ਦੇ ਰਿਸ਼ਤੇਦਾਰ ਦੇ ਘਰ ਛਾਪੇਮਾਰੀ ਕੀਤੀ ਜਿਸ ਵਿੱਚ 10 ਕਰੋੜ ਰੁਪਏ ਤੋਂ ਵੱਧ ਰਕਮ ਬਰਾਮਦ ਕੀਤੀ ਗਈ ਅਤੇ ਨਾਲ ਹੀ ਹੋਰ ਕਈ ਗੈਰ-ਕਾਨੂੰਨੀ ਦਸਤਾਵੇਜ਼ ਵੀ ਜ਼ਬਤ ਕੀਤੇ ਗਏ ਹਨ। ਸੁਖਬੀਰ ਬਾਦਲ ਨੇ ਸੀ.ਐੱਮ. ਚੰਨੀ ‘ਤੇ ਤੰਜ ਕਸਦਿਆਂ ਕਿਹਾ ਕਿ, ਕਾਂਗਰਸ ਸਰਕਾਰ ਨੇ ਪੰਜਾਬ ਵਿੱਚ ਇਕ ਗਰੀਬ ਨੂੰ ਸੀ.ਐੱਮ. ਬਣਾਇਆ ਜਿਸ ਦੇ ਰਿਸ਼ਤੇਦਾਰ ਕੋਲੋਂ 10 ਕਰੋੜ ਰੁਪਏ ਬਰਾਮਦ ਹੋਏ। ਉਨ੍ਹਾਂ ਕਿਹਾ ਕਿ ਸੀ.ਐੱਮ ਚੰਨੀ ਸਭ ਤੋਂ ਵੱਡੇ ਮਾਈਨਿੰਗ ਮਾਫੀਆ ਹਨ।