ਪੰਜਾਬ ਇਸ ਸਮੇਂ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਸੂਬੇ ਦੇ ਕਈ ਇਲਾਕੇ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਨ। ਜਿਸ ਕਾਰਨ ਪੰਜਾਬ ਵਿੱਚ ਕਈ ਹਜ਼ਾਰ ਏਕੜ ਜ਼ਮੀਨ ਦੀਆਂ ਫ਼ਸਲਾਂ ਖਰਾਬ ਹੋ ਗਿਆ ਹਨ। ਇਸੇ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਇਸ ਸੰਕਟ ਦੀ ਘੜੀ ’ਚ ਆਪਣੇ ਲੋਕਾਂ ਦੇ ਨਾਲ ਖੜ੍ਹੇ ਹਨ।
ਗੁਰੂ ਰੰਧਾਵਾ ਨੇ ਹੜ੍ਹ ਪੀੜਤਾਂ ਦੀ ਮਦਦ ਕਰਨ ਦੇ ਨਾਲ ਨਾਲ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਵੀ ਵੱਡਾ ਕਦਮ ਚੁੱਕਿਆ ਹੈ। ਗੁਰੂ ਰੰਧਾਵਾ ਨੇ ਕਿਹਾ ਹੈ ਕਿ ਉਹ ਜਦੋਂ ਹੜ੍ਹ ਦਾ ਪਾਣੀ ਘਟੇਗਾ ਅਤੇ ਜੀਵਨ ਦੁਬਾਰਾ ਠੀਕ ਹੋਵੇਗਾ, ਉਹ ਸਾਰੇ ਹੜ੍ਹ-ਪੀੜਤ ਕਿਸਾਨਾਂ ਨੂੰ ਕਣਕ ਦੇ ਬੀਜ ਵੰਡਣਗੇ ਤਾਂ ਜੋ ਉਹ ਮੁੜ ਖੇਤੀਬਾੜੀ ਸ਼ੁਰੂ ਕਰ ਸਕਣ।