ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ‘ਚ ਹੁਣ ਕਾਫ਼ੀ ਸੁਧਾਰ ਹੈ। ਪਰ ਡਾਕਟਰਾਂ ਨੇ ਅਜੇ ਉਨ੍ਹਾਂ ਨੂੰ ਆਪਣੀ ਨਿਗਰਾਨੀ ਹੇਠ ਰੱਖਣ ਲਈ ਕਿਹਾ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਉਨ੍ਹਾਂ ਦਾ ਹਾਲ ਜਾਨਣ ਲਈ ਅੱਜ ਹਸਪਤਾਲ ਪਹੁੰਚੇ, ਉਨ੍ਹਾਂ ਦੇ ਨਾਲ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।
ਇਸ ਮੌਕੇ ਰਾਜਪਾਲ ਨੇ ਦੱਸਿਆ ਕਿ CM ਮਾਨ ਨੇ ਮੇਰੇ ਤੋਂ PM ਮੋਦੀ ਨਾਲ ਹੋਈ ਗੱਲਬਾਤ ਬਾਰੇ ਜਾਣਕਾਰੀ ਲਈ ਤਾਂ ਰਾਜਪਾਲ ਨੇ ਉਨ੍ਹਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਪੰਜਾਬ ਆਏ ਸਨ ਅਤੇ ਉਹ ਪੰਜਾਬ ਦੇ ਮੁੱਖ ਮੰਤਰੀ ਦੀ ਸਿਹਤ ਬਾਰੇ ਚਿੰਤਤ ਸਨ। ਉਨ੍ਹਾਂ ਨੇ ਦੋ-ਤਿੰਨ ਵਾਰ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ। ਉਨ੍ਹਾਂ ਨੇ ਪੰਜਾਬ ਲਈ 1600 ਕਰੋੜ ਰੁਪਏ ਦੀ ਟੋਕਨ ਰਾਸ਼ੀ ਦਾ ਐਲਾਨ ਕੀਤਾ ਹੈ। ਬਾਕੀ ਰਕਮ ਵੱਖ-ਵੱਖ ਏਜੰਸੀਆਂ ਦੁਆਰਾ ਮੁਲਾਂਕਣ ਤੋਂ ਬਾਅਦ ਅਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ 100% ਮੁਆਵਜ਼ਾ ਮਿਲੇਗਾ, ਪ੍ਰਧਾਨ ਮੰਤਰੀ ਨੇ ਇਹ ਯਕੀਨੀ ਬਣਾਇਆ ਹੈ ਕਿ ਕੋਈ ਕਮੀ ਨਾ ਰਹੇ।