ਕਿਸਾਨ ਅੰਦੋਲਨ ਤੋਂ ਸਿਆਸੀ ਪਾਰਟੀ ਬਣਨ ਵਾਲੇ ਸੰਯੁਕਤ ਸਮਾਜ ਮੋਰਚੇ (SSM) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੀ ਸੰਯੁਕਤ ਸਮਾਜ ਮੋਰਚਾ ਨੇ ਆਪਣੀ ਤੀਜੀ ਸੂਚੀ ਵਿੱਚ 17 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਸੰਯੁਕਤ ਸਮਾਜ ਮੋਰਚੇ ਨੇ ਵੀ ਗੁਰਨਾਮ ਸਿੰਘ ਚੜੂਨੀ ਦੀ ਸੰਯੁਕਤ ਸੰਘਰਸ਼ ਪਾਰਟੀ ਨਾਲ ਗਠਜੋੜ ਦਾ ਐਲਾਨ ਕੀਤਾ ਹੈ।
Sanyukt Sangharsh Party (SSP) & Sanyukt Samaj Morcha (led by Balbir Singh Rajewal) have reached an agreement for Punjab Assembly elections. We (SSP) will contest 10 seats: SSP chief Gurnam Singh Chaduni (19.01)
Polls for 117-member Punjab Assembly will be held on Feb 20 pic.twitter.com/kQv8e0NJ6j
— ANI (@ANI) January 20, 2022
ਸੰਯੁਕਤ ਸਮਾਜ ਮੋਰਚਾ ਨੇ ਦਾਅਵਾ ਕੀਤਾ ਕਿ ਬਾਕੀ ਉਮੀਦਵਾਰਾਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ। SSM ਆਗੂ ਪ੍ਰੇਮ ਸਿੰਘ ਭੰਗੂ ਨੇ ਦੱਸਿਆ ਕਿ ਮੋਰਚੇ ਵੱਲੋਂ ਹੁਣ ਤੱਕ 57 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਬਾਕੀਆਂ ਦਾ ਐਲਾਨ ਅਗਲੇ ਦੋ-ਤਿੰਨ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ, ”ਅਸੀਂ ਸਾਰੀਆਂ 117 ਸੀਟਾਂ ‘ਤੇ ਚੋਣ ਲੜਨ ਜਾ ਰਹੇ ਹਾਂ। ਅਸੀਂ ਕਿਸਾਨ ਅੰਦੋਲਨ ਦੇ ਭਾਈਵਾਲ ਗੁਰਨਾਮ ਸਿੰਘ ਚੜੂਨੀ ਦੀ ਸੰਯੁਕਤ ਸੰਘਰਸ਼ ਪਾਰਟੀ ਨਾਲ ਵੀ ਗਠਜੋੜ ਕਰ ਲਿਆ ਹੈ।
ਤੀਜੀ ਸੂਚੀ ਦਾ ਐਲਾਨ ਪ੍ਰੇਮ ਸਿੰਘ ਭੰਗੂ ਅਤੇ ਕੁਲਵੰਤ ਸਿੰਘ ਸਿੱਧੂ ਨੇ ਗ੍ਰੀਨ ਫੀਲਡ ਲੁਧਿਆਣਾ ਸਥਿਤ ਸੰਯੁਕਤ ਸਮਾਜ ਮੋਰਚਾ ਦੇ ਦਫ਼ਤਰ ਵਿੱਚ ਕੀਤਾ। ਸੂਚੀ ਵਿੱਚ ਜ਼ੀਰਾ ਤੋਂ ਮੇਘਰਾਜ ਰੱਲਾ, ਧਰਮਕੋਟ ਤੋਂ ਹਰਪ੍ਰੀਤ ਸਿੰਘ, ਬੁਢਲਾਡਾ ਤੋਂ ਕ੍ਰਿਸ਼ਨ ਚੌਹਾਨ, ਨਿਹਾਲ ਸਿੰਘ ਵਾਲਾ ਤੋਂ ਗੁਰਦਿੱਤਾ ਸਿੰਘ, ਡੇਰਾਬਸੀ ਤੋਂ ਨਵਜੋਤ ਸਿੰਘ ਸੈਣੀ, ਲਹਿਰਾਗਾਗਾ ਤੋਂ ਸਤਵੰਤ ਸਿੰਘ ਖੰਡਬਾਦ, ਰਾਜਪੁਰਾ ਤੋਂ ਹਰਵਿੰਦਰ ਸਿੰਘ ਹਰਪਾਲ ਪੁਰ, ਬਾਬਾ ਬਕਾਲਾ ਤੋਂ ਗੁਰਨਾਮ ਕੌਰ, ਤਲਵੰਡੀ ਸਾਬੋ ਤੋਂ ਸੁਖਜੀਤ ਸਿੰਘ ਬਰਾੜ, ਅੰਮ੍ਰਿਤਸਰ ਪੱਛਮੀ ਤੋਂ ਅਮਰਜੀਤ ਸਿੰਘ ਆਸਲ, ਰੋਪੜ ਤੋਂ ਦਵਿੰਦਰ ਸਿੰਘ ਰੋਡੇਮਾਜਰਾ, ਅੰਮ੍ਰਿਤਸਰ (ਪੂਰਬੀ) ਤੋਂ ਅਪਾਰ ਸਿੰਘ ਰੰਧਾਵਾ, ਪਟਿਆਲਾ ਦਿਹਾਤੀ ਤੋਂ ਧਰਮਿੰਦਰ ਸ਼ਰਮਾ, ਨਕੋਦਰ ਤੋਂ ਮਨਦੀਪ ਸਿੰਘ, ਸ਼ਾਮਚੋਰਾਸੀ ਤੋਂ ਠੇਕੇਦਾਰ ਭਗਵਾਨ ਦਾਸ, ਡੇਰਾ ਬਾਬਾ ਨਾਨਕ ਤੋਂ ਡਾ. ਜਗਜੀਤ ਸਿੰਘ ਕਲਾਨੌਰ, ਖੇਮਕਰਨ ਤੋਂ ਮਾਸਟਰ ਦਲਜੀਤ ਸਿੰਘ ਨੂੰ ਟਿਕਟ ਦਿੱਤੀ ਗਈ ਹੈ।