cm maan discharge hospital: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ, ਜਿੱਥੇ ਉਹ ਪਿਛਲੇ ਕੁਝ ਦਿਨਾਂ ਤੋਂ ਸਿਹਤ ਸਮੱਸਿਆਵਾਂ ਕਾਰਨ ਦਾਖਲ ਸਨ। ਡਾਕਟਰਾਂ ਅਨੁਸਾਰ, ਸੀਐਮ ਮਾਨ ਨੂੰ ਅੱਜ ਸ਼ਾਮ 4:30 ਵਜੇ ਦੇ ਕਰੀਬ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਦਾ ਸਿੱਧੇ ਚੰਡੀਗੜ੍ਹ ਸਥਿਤ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਜਾਣ ਦੀ ਉਮੀਦ ਹੈ।

ਤੁਹਾਨੂੰ ਦੱਸ ਦਈਏ ਕਿ 51 ਸਾਲਾ ‘ਆਪ’ ਨੇਤਾ ਨੂੰ ਥਕਾਵਟ ਅਤੇ ਦਿਲ ਦੀ ਧੜਕਣ ਘੱਟ ਹੋਣ ਦੀ ਸ਼ਿਕਾਇਤ ਤੋਂ ਬਾਅਦ 5 ਸਤੰਬਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹਸਪਤਾਲ ਤੋਂ ਕੈਬਨਿਟ ਮੀਟਿੰਗ ਦੀ ਅਗਵਾਈ ਕੀਤੀ।
ਇਸ ਤੋਂ ਪਹਿਲਾਂ, ਉਨ੍ਹਾਂ ਦੀ ਬਿਮਾਰੀ ਕਾਰਨ ਕੈਬਨਿਟ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਸੀ। ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਨਹੀਂ ਕਰ ਸਕੇ।