ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਕਈ ਲੋਕ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਉਨ੍ਹਾਂ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਬੀਤੇ ਦੋ ਦਿਨਾਂ ਤੋਂ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (DMC) ਵਿੱਚ ਦਾਖਲ ਹਨ। ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਉਨ੍ਹਾਂ ਨਾਲ ਵੀਡੀਓ ਕਾਲ ‘ਤੇ ਗੱਲ ਕੀਤੀ ਅਤੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦੀ ਸਿਹਤ ‘ਚ ਹੁਣ ਸੁਧਾਰ ਹੈ।