ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ ਕਿਸਾਨ ਦੀ 15 ਬੀਘਾ ਜ਼ਮੀਨ ਨਿਲਾਮੀ ਮਾਮਲੇ ਦੇ ਅੱਗ ਵਾਂਗ ਵਧਣ ‘ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਸਾਨਾਂ ਦੇ ਹਿੱਤ ਵਿੱਚ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਤੁਰੰਤ ਪੂਰੇ ਪ੍ਰਦੇਸ਼ ਵਿੱਚ ਖੇਤੀ ਜ਼ਮੀਨ ਨਿਲਾਮੀ ਨੂੰ ਰੋਕਣ ਦੇ ਨਿਰਦੇਸ਼ ਦਿੱਤੇ ਹਨ।
ਇਸ ਬਾਰੇ ਟਵੀਟ ਕਰਕੇ ਜਾਣਕਾਰੀ ਸਾਂਝੀ ਕਰਦਿਆਂ ਸੀਐਮ ਅਸ਼ੋਕ ਗਹਿਲੋਤ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਹਿਕਾਰੀ ਬੈਂਕਾਂ ਦੇ ਕਰਜ਼ੇ ਮੁਆਫ਼ ਕੀਤੇ ਹਨ ਅਤੇ ਭਾਰਤ ਸਰਕਾਰ ਨੂੰ ਵਪਾਰਿਕ ਬੈਂਕਾਂ ਨਾਲ ਵਨ ਟਾਈਮ ਸੈਟਲਮੈਂਟ ਕਰਕੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਅਪੀਲ ਕੀਤੀ ਹੈ। ਸੂਬਾ ਸਰਕਾਰ ਵੀ ਆਪਣਾ ਹਿੱਸਾ ਝੱਲਣ ਲਈ ਤਿਆਰ ਹੈ।
प्रदेशभर में कृषि भूमि नीलामी रोकने के दिए निर्देश- pic.twitter.com/9DcjverK5s
— Ashok Gehlot (@ashokgehlot51) January 20, 2022
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ 5 ਏਕੜ ਤੱਕ ਖੇਤੀ ਜ਼ਮੀਨ ਵਾਲੇ ਕਿਸਾਨਾਂ ਦੀ ਨਿਲਾਮੀ ‘ਤੇ ਪਾਬੰਦੀ ਲਗਾਉਣ ਲਈ ਵਿਧਾਨ ਸਭਾ ‘ਚ ਬਿੱਲ ਪਾਸ ਕੀਤਾ ਸੀ ਪਰ ਰਾਜਪਾਲ ਦੀ ਮਨਜ਼ੂਰੀ ਨਾ ਮਿਲਣ ਕਾਰਨ ਅੱਜ ਤੱਕ ਇਹ ਕਾਨੂੰਨ ਨਹੀਂ ਬਣ ਸਕਿਆ | ਮੈਨੂੰ ਦੁੱਖ ਹੈ ਕਿ ਇਹ ਕਾਨੂੰਨ ਨਾ ਬਣਨ ਕਾਰਨ ਅਜਿਹੀ ਸਥਿਤੀ ਆਈ ਹੈ। ਮੈਨੂੰ ਉਮੀਦ ਹੈ ਕਿ ਇਸ ਬਿੱਲ ਨੂੰ ਜਲਦੀ ਹੀ ਮਨਜ਼ੂਰੀ ਮਿਲ ਜਾਵੇਗੀ ਤਾਂ ਜੋ ਭਵਿੱਖ ਵਿੱਚ ਅਜਿਹੀ ਨਿਲਾਮੀ ਨਾ ਹੋਵੇ।