ਫਿਰੋਜ਼ਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਸਰਹੱਦ ਪਾਰ ਤੋਂ ਹੋ ਰਹੀ ਨਸ਼ਾ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਪੁਲਿਸ ਨੇ ਖੁਫੀਆ ਸੂਚਨਾ ‘ਤੇ ਕਾਰਵਾਈ ਕਰਦੇ ਹੋਏ 15.775 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਫਿਰੋਜ਼ਪੁਰ ਪੁਲਿਸ ਨੇ ਸਰਹੱਦ ਪਾਰ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ 15 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਡੀਜੀਪੀ ਨੇ X ‘ਤੇ ਇੱਕ ਪੋਸਟ ਵਿੱਚ ਇਹ ਜਾਣਕਾਰੀ ਦਿੱਤੀ।
ਮਾਮਲੇ ਵਿਚ ਪੁਲਿਸ ਨੇ ਹਬੀਬਵਾਲਾ ਫਿਰੋਜ਼ਪੁਰ ਵਾਸੀ ਸੋਨੂੰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ ਹੈਰੋਇਨ ਵੀ ਜ਼ਬਤ ਹੋਈ। ਪੁਲਿਸ ਹੁਣ ਉਸ ਤੋਂ ਪੁੱਛਗਿਛ ਕਰ ਰਹੀ ਹੈ ਤਾਂ ਕਿ ਸਪਲਾਈ ਨੈਟਵਰਕ ਦਾ ਪਤਾ ਲਗਾਇਆ ਜਾ ਸਕੇ।