Weather Update: ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮੌਸਮ ਬਦਲ ਚੁੱਕਿਆ ਹੈ ਬੀਤੇ ਦਿਨ ਭਾਵ ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ, ਚੰਡੀਗੜ੍ਹ ਵਿੱਚ 32.4 ਮਿਲੀਮੀਟਰ, ਲੁਧਿਆਣਾ ਵਿੱਚ 25.6 ਮਿਲੀਮੀਟਰ, ਫਰੀਦਕੋਟ ਵਿੱਚ 8.0 ਮਿਲੀਮੀਟਰ, ਮੋਹਾਲੀ ਵਿੱਚ 3.0 ਮਿਲੀਮੀਟਰ ਅਤੇ ਰੋਪੜ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਦਿਨ ਵੇਲੇ ਧੁੱਪ ਚਮਕਦੀ ਰਹੀ। ਜਿਸ ਕਾਰਨ ਦਿਨ ਦਾ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਦੂਜੇ ਪਾਸੇ ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ ਸੋਮਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਜੇਕਰ ਅੱਜ ਦੇ ਮੌਸਮ ਦੀ ਗੱਲ ਕੀਤੀ ਜਾਵੇ ਤਾਂ ਲੁਧਿਆਣਾ, ਚੰਡੀਗੜ੍ਹ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਰੋਪੜ ਵਿੱਚ ਆਮ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ 16 ਤੋਂ 18 ਸਤੰਬਰ ਤੱਕ ਮੌਸਮ ਸਾਫ਼ ਰਹੇਗਾ। ਜਦੋਂ ਕਿ 19 ਸਤੰਬਰ ਤੋਂ ਮਾਨਸੂਨ ਦੇ ਦੁਬਾਰਾ ਸਰਗਰਮ ਹੋਣ ਕਾਰਨ ਬਾਰਿਸ਼ ਹੋਣ ਦੀ ਸੰਭਾਵਨਾ ਹੈ।