ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ‘ਤੇ ਡਰੋਨ ਰਾਹੀਂ ਸੁੱਟੀ ਗਈ 7 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬੀ.ਐਸ.ਐਫ. ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਬੁੱਧਵਾਰ ਰਾਤ ਨੂੰ ਸੁਰੱਖਿਆ ਬਲ ਦੇ ਜਵਾਨਾਂ ਨੇ ਡਰੋਨ ਵਰਗੀ ਉੱਡਦੀ ਵਸਤੂ ਤੋਂ ਕਿਸੇ ਚੀਜ਼ ਦੇ ਡਿੱਗਣ ਦੀ ਆਵਾਜ਼ ਸੁਣੀ। ਸਵੇਰੇ ਜਵਾਨਾਂ ਵੱਲੋਂ ਇਲਾਕੇ ਦੀ ਤਲਾਸ਼ੀ ਲੈਣ ‘ਤੇ ਹੈਰੋਇਨ ਦੇ 7 ਪੈਕਟ ਬਰਾਮਦ ਹੋਏ, ਜਿਨ੍ਹਾਂ ਦਾ ਕੁੱਲ ਵਜ਼ਨ 7 ਕਿਲੋ 25 ਗ੍ਰਾਮ ਸੀ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਲਗਭਗ 35 ਕਰੋੜ ਰੁਪਏ ਦੱਸੀ ਜਾ ਰਹੀ ਹੈ।