2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਹਾਈਕਮਾਨ ਨੇ ਪੰਜਾਬ ਵਿੱਚ ਜ਼ਮੀਨੀ ਪੱਧਰ ‘ਤੇ ਪਾਰਟੀ ਦਾ ਵਿਸਥਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 27 ਹਲਕਾ ਇੰਚਾਰਜ ਅਤੇ ਇੱਕ ਟਰੇਡ ਵਿੰਗ ਕੋਆਰਡੀਨੇਟਰ ਨਿਯੁਕਤ ਕੀਤੇ ਹਨ।


ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਹਲਕਾ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ। ਦੱਸ ਦਈਏ ਕਿ ਆਤਮ ਨਗਰ ਹਲਕੇ ਤੋਂ ਕਵਲਜੀਤ ਸਿੰਘ ਸਚਦੇਵਾ ਨੂੰ ਇਹ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਸੂਬਾ ਪ੍ਰਧਾਨ ਨੇ ਨਵੇਂ ਨਿਯੁਕਤ ਹਲਕਾ ਇੰਚਾਰਜਾਂ ਨੂੰ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਲਈ ਵਧਾਈ ਵੀ ਦਿੱਤੀ। ਇਨ੍ਹਾਂ ਨਿਯੁਕਤੀਆਂ ਨੇ ‘ਆਪ’ ਵਰਕਰਾਂ ਵਿੱਚ ਵੀ ਉਤਸ਼ਾਹ ਪੈਦਾ ਕੀਤਾ ਹੈ।