Punjab vidhan sabha session: ਹੜ੍ਹ ਪ੍ਰਭਾਵਿਤ ਪੰਜਾਬ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਹ ਵਿਸ਼ੇਸ਼ ਸੈਸ਼ਨ 26 ਤੋਂ 29 ਸਤੰਬਰ ਤੱਕ ਚੱਲੇਗਾ। ਪੰਜਾਬ ਵਿੱਚ ਹੜ੍ਹ ਦੀ ਆਫ਼ਤ ਕਾਰਨ 57 ਲੋਕਾਂ ਦੀ ਜਾਨ ਚਲੀ ਗਈ ਹੈ। ਅਜਿਹੀ ਸਥਿਤੀ ਵਿੱਚ ਪੀੜਤਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਸਾਰੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।

ਇਸ ਤੋਂ ਪਹਿਲਾਂ, ਸਰਕਾਰ ਨੇ ਪ੍ਰਭਾਵਿਤ ਲੋਕਾਂ ਲਈ ਵਿੱਤੀ ਮਦਦ ਦਾ ਐਲਾਨ ਕੀਤਾ ਹੈ। ਕਿਸਾਨਾਂ ਨੂੰ ਉਨ੍ਹਾਂ ਦੀਆਂ ਖਰਾਬ ਹੋਈਆਂ ਫਸਲਾਂ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਹੜ੍ਹ ਦੇ ਪਾਣੀ ਨਾਲ ਨੁਕਸਾਨੇ ਗਏ ਘਰਾਂ ਅਤੇ ਮਾਰੇ ਗਏ ਪਸ਼ੂਆਂ ਲਈ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦਾ ਵੀ ਐਲਾਨ ਕੀਤਾ ਗਿਆ ਹੈ। ਇਹ ਵੀ ਚਰਚਾ ਹੈ ਕਿ ਸੈਸ਼ਨ ’ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸਮਾਗਮਾਂ ਸਬੰਧੀ ਵਿਸ਼ੇਸ਼ ਚਰਚਾ ਹੋ ਸਕਦੀ ਹੈ। ਸੂਤਰਾਂ ਮੁਤਾਬਕ ਚਾਰ ਦਿਨਾਂ ਦੇ ਇਸ ਸੈਸ਼ਨ ’ਚ ਦੋ ਹੀ ਬੈਠਕਾਂ ਹੋਣਗੀਆਂ।

26 ਸਤੰਬਰ, ਜਿਸ ਦਿਨ ਇਜਲਾਸ਼ ਸ਼ੁਰੂ ਹੋਵੇਗਾ, ਉਸ ਦਿਨ ਸ਼ੁੱਕਰਵਾਰ ਹੈ। 27 ਤੇ 28 ਸਤੰਬਰ ਨੂੰ ਸ਼ਨਿੱਚਰਵਾਰ ਤੇ ਐਤਵਾਰ ਦੀ ਹਫ਼ਤਾਵਾਰੀ ਛੁੱਟੀ ਹੋਵੇਗੀ। ਇਸ ਤਰ੍ਹਾਂ ਸੈਸ਼ਨ 29 ਸਤੰਬਰ (ਸੋਮਵਾਰ) ਨੂੰ ਵਿਧਾਨਕ ਕੰਮਕਾਰ ਹੋ ਸਕੇਗਾ। ਇੱਥੇ ਦੱਸਿਆ ਜਾਂਦਾ ਹੈ ਕਿ 15 ਜੁਲਾਈ ਨੂੰ ਵਿਧਾਨ ਸਬਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੈਸ਼ਨ ਦੀ ਕਾਰਵਾਈ ਮੁਲਤਵੀ ਕੀਤੀ ਹੋਈ ਇਸ ਲਈ ਸੈਸ਼ਨ ਬਲਾਉਣ ਲਈ ਰਾਜਪਾਲ ਪੰਜਾਬ ਤੋਂ ਪ੍ਰਵਾਨਗੀ ਲੈਣ ਦੀ ਜ਼ਰੂਰਤ ਨਹੀਂ ਹੈ। ਇਹ ਸੈਸ਼ਨ 26 ਸਤੰਬਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ।