ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ।ਸੂਬੇ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਆਹਮੋ-ਸਾਹਮਣੇ ਹੋ ਗਏ ਹਨ ਅਤੇ ਦੋਵਾਂ ਵਿਚਾਲੇ ਸ਼ਬਦੀ ਜੰਗ ਛਿੜ ਗਈ ਹੈ।
ਕੇਜਰੀਵਾਲ ਦੇ ਬਿਆਨ ‘ਤੇ ਪਲਟਵਾਰ ਕਰਦਿਆਂ ਸੀਐੱਮ ਚੰਨੀ ਨੇ ਕਿਹਾ ਉਨ੍ਹਾਂ ਨੂੰ ਖੁਦ ‘ਤੇ ਕਾਬੂ ਰੱਖਣਾ ਚਾਹੀਦਾ ਹੈ।ਸੀਐੱਮ ਚੰਨੀ ਨੇ ਕੇਜਰੀਵਾਲ ਨੂੰ ਕਿਹਾ ਕਿ ਸਿਆਸਤ ‘ਚ ਆਪਣੀ ਹੱਦ ਪਾਰ ਨਾ ਕਰਨ।ਜੇਕਰ ਉਹ ਨਹੀਂ ਮੰਨਦੇ ਤਾਂ ਮੈਂ ਮਾਣਹਾਨੀ ਦਾ ਕੇਸ ਕਰਾਂਗਾ।ਦੱਸਣਯੋਗ ਹੈ ਕਿ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਸਾਡਾ ਸਰਵੇ ਦਿਖਾ ਰਿਹਾ ਹੈ ਕਿ ਸੀਅੇੱਮ ਚੰਨੀ ਚਮਕੌਰ ਸਾਹਿਬ ਆਪਣੇ ਹਲਕੇ ਤੋਂ ਹਾਰ ਰਹੇ ਹਨ।