ਅੰਮ੍ਰਿਤਸਰ ਦੇ ਸਿਵਲ ਹਸਪਤਾਲ ‘ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਅੱਗ ਅੱਜ ਸਵੇਰੇ ਹਸਪਤਾਲ ਦੇ ਬਲੱਡ ਬੈਂਕ ਵਿੱਚ ਲੱਗੀ, ਜਿਸ ਕਾਰਨ ਹਸਪਤਾਲ ਪ੍ਰਸ਼ਾਸਨ ਅਤੇ ਮਰੀਜ਼ਾਂ ਵਿੱਚ ਦਹਿਸ਼ਤ ਫੈਲ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਸੂਚਨਾ ਮਿਲਣ ‘ਤੇ ਸਿਵਲ ਸਰਜਨ ਡਾ. ਸਵਰਨਜੀਤ ਸਿੰਘ ਧਵਨ ਅਤੇ ਕੇਂਦਰੀ ਹਲਕਾ ਵਿਧਾਇਕ ਡਾ. ਅਜੈ ਗੁਪਤਾ ਮੌਕੇ ‘ਤੇ ਪਹੁੰਚੇ। ਸਟਾਫ਼ ਵੱਲੋਂ ਹਸਪਤਾਲ ਨੂੰ ਧੂੰਏਂ ਤੋਂ ਬਚਾਉਣ ਲਈ ਸ਼ੀਸ਼ਾ ਤੋੜ ਦਿੱਤਾ ਗਿਆ। ਬੱਚਿਆਂ ਦਾ ਵਾਰਡ ਬਲੱਡ ਬੈਂਕ ਦੇ ਨਾਲ ਹੀ ਸਥਿਤ ਹੈ। ਸਟਾਫ ਨੇ ਅੱਗ ਬੁਝਾਊ ਯੰਤਰ ਨਾਲ ਅੱਗ ‘ਤੇ ਕਾਬੂ ਪਾਇਆ। ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਇਹ ਰਾਹਤ ਦੀ ਗੱਲ ਹੈ ਕਿ ਇਸ ਘਟਨਾ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।