ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 10 ਲੱਖ ਦੀ ਸਿਹਤ ਬੀਮਾ ਸਕੀਮ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਸੀਐੱਮ ਮਾਨ ਨੇ ਕਿ ਕੱਲ੍ਹ ਯਾਨੀ 23 ਸਤੰਬਰ ਤੋਂ 10 ਲੱਖ ਦੇ ਸਿਹਤ ਬੀਮਾ ਸਕੀਮ ਦੀ ਸ਼ੁਰੂਆਤ ਹੋਵੇਗੀ । ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਤਰਨਤਾਰਨ ਤੇ ਬਰਨਾਲਾ ਤੋਂ ਸ਼ੁਰੂ ਕੀਤੀ ਜਾਵੇਗੀ। ਰਜਿਸਟ੍ਰੇਸ਼ਨ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਪਾਸਪੋਰਟ ਦੀ ਕਾਪੀ ਹੋਣਾ ਲਾਜ਼ਮੀ ਹੋਵੇਗਾ।