ਰੋਜ਼ੀ ਰੋਟੀ ਅਤੇ ਚੰਗੇ ਜੀਵਨ ਦੀ ਭਾਲ ਲਈ ਕੈਨੇਡਾ ਗਏ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੀ ਸਾਈਲੈਂਟ ਅਟੈਕ ਨਾਲ ਮੌਤ ਹੋਈ ਹੈ। ਮ੍ਰਿਤਕ ਅੰਮ੍ਰਿਤਪਾਲ ਸਿੰਘ ਪੰਜਾਬ ਤੋਂ ਜਲੰਧਰ ਦੇ ਪਿੰਡ ਤਾਜਪੁਰ ਦਾ ਰਹਿਣ ਵਾਲਾ ਸੀ।
ਮ੍ਰਿਤਕ ਦੀ ਪਤਨੀ ਦੇ ਬੱਚਾ ਹੋਣ ਵਾਲਾ ਸੀ ਅਤੇ ਬਹੁਤ ਜਲਦ ਆਪਣੇ ਪਹਿਲੇ ਬੱਚੇ ਦਾ ਪਿਤਾ ਬਣਨ ਵਾਲਾ ਸੀ। ਪਰ ਉਸ ਤੋਂ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਦੀ ਮੌਤ ਦੀ ਖ਼ਬਰ ਨੇ ਸਾਰੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ। ਅੰਮ੍ਰਿਤਪਾਲ ਦੀ ਆਪਣੀ ਪਤਨੀ ਨਾਲ ਸਪਾਊਸ ਵੀਜ਼ੇ ‘ਤੇ ਕੈਨੇਡਾ ਆਇਆ ਸੀ। ਪੁੱਤ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪ੍ਰਵਾਰ ਦਾ ਰੋ-ਰੋ ਬੁਰਾ ਹਾਲ ਹੈ।