ਮੁੱਖ ਮੰਤਰੀ ਭਗਵੰਤ ਮਾਨ ਨੇ 24 ਸਤੰਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਮੀਟਿੰਗ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਨਿਯਮਾਂ ਵਿੱਚ ਸੋਧਾਂ ‘ਤੇ ਵਿਚਾਰ ਕੀਤਾ ਜਾਵੇਗਾ ਅਤੇ ਵਿਧਾਨ ਸਭਾ ਸੈਸ਼ਨ ਨੂੰ ਵੀ ਪ੍ਰਵਾਨਗੀ ਦਿੱਤੀ ਜਾਵੇਗੀ।
ਦੱਸ ਦਈਏ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਬਾਅਦ 26 ਤੋਂ 29 ਸਤੰਬਰ ਤੱਕ ਵਿਧਾਨ ਸਭਾ ਸੈਸ਼ਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਪ੍ਰਦਾਨ ਕਰਨ ਲਈ ਨਵੇਂ ਕਾਨੂੰਨਾਂ ਨੂੰ ਪ੍ਰਵਾਨਗੀ ਦੇਣ ਅਤੇ ਆਫ਼ਤ ਨਾਲ ਸਬੰਧਤ ਕੁਝ ਨਿਯਮਾਂ ਵਿੱਚ ਸੋਧ ਕਰਨ ਲਈ ਬੁਲਾਇਆ ਹੈ। ਇਸ ਸੈਸ਼ਨ ‘ਚ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਦੇ ਇਸ ਸ਼ੈਸ਼ਨ ਤੋਂ ਪਹਿਲਾਂ ਕੈਬਿਨਟ ਮੀਟਿੰਗ ਸੱਦੀ ਹੈ।