ਪੰਜਾਬ ‘ਚ ਦਿਨ ਦਿਹਾੜੇ ਗੋਲੀਆਂ ਮਾਰਨ ਜਾਂ ਧਮਕੀਆਂ ਦੇਣ ਦੀਆਂ ਵਾਰਦਾਤਾਂ ਵੱਧਦੀਆਂ ਹੀ ਜਾ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਤਰਨਤਾਰਨ ਦੇ ਭਿੱਖੀਵਿੰਡ ਤੋਂ ਸਾਹਮਣੇ ਆਇਆ ਹੈ। ਅੱਜ ਤਰਨਤਾਰਨ ਦੇ ਭਿਖੀਵਿੰਡ ਵਿਖੇ 2 ਅਣਪਛਾਤਿਆਂ ਵੱਲੋਂ ਮਸ਼ਹੂਰ ਡਾਕਟਰ ਦੇ ਕਲੀਨਿਕ ਦੇ ਬਾਹਰ ਤਾਬੜਤੋੜ ਫਾਇਰਿੰਗ ਕੀਤੀ ਗਈ ਹੈ। ਇਸ ਸਾਰੀ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਉਨ੍ਹਾਂ ਵੱਲੋਂ ਸੀਸੀਟੀਵੀ ਫੁਟੇਜ ਦੇ ਅਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਗਈ।
ਸੀਸੀਟੀਵੀ ਫੁਟੇਜ ‘ਚ ਮੋਟਰਸਾਈਕਲ ‘ਤੇ ਸਵਾਰ 2 ਨਕਾਬਪੋਸ਼ ਅਣਪਛਾਤੇ ਨੌਜਵਾਨ ਨਜ਼ਰ ਆਏ ਹਨ। ਇਨ੍ਹਾਂ ਵੱਲੋਂ ਮਸ਼ਹੂਰ ਚੋਪੜਾ ਹਸਪਤਾਲ ਮੰਦਰ ਵਾਲਾ ਬਾਜ਼ਾਰ ਭਿੱਖੀਵਿੰਡ ‘ਤੇ ਗੋਲੀਆਂ ਚਲਾਈਆਂ ਗਈਆਂ। ਮਿਲੀ ਜਾਣਕਾਰੀ ਮੁਤਾਬਿਕ ਇਸ ਘਟਨਾ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਪਰ ਇਲਾਕੇ ਵਿੱਚ ਪੂਰੀ ਤਰ੍ਹਾਂ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।