ਅਮਰੀਕਾ ਨੇ 73 ਸਾਲਾਂ ਦੀ ਪੰਜਾਬੀ ਔਰਤ ਹਰਜੀਤ ਕੌਰ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਹਰਜੀਤ ਕੌਰ 33 ਸਾਲ ਤੋਂ ਅਮਰੀਕਾ ‘. ਰਹਿ ਰਹੀ ਸੀ।
ਕੈਲੀਫੋਰਨੀਆ ਵਿੱਚ ਇਮੀਗ੍ਰੇਸ਼ਨ ਐਂਡ ਕਸਟਮ ਇਨਫੋਰਸਮੈਂਟ ਨੇ ਰੁਟੀਨ ਚੈੱਕ-ਇਨ ਕਰਨ ਤੋਂ ਬਾਅਦ ਹਿਰਾਸਤ ਵਿੱਚ ਲੈ ਲਿਆ ਸੀ, ਜਿਸ ਨਾਲ ਉਸਦੇ ਪਰਿਵਾਰ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਹਰਜੀਤ ਕੌਰ, ਜੋ ਕਿ 30 ਸਾਲਾਂ ਤੋਂ ਵੱਧ ਸਮੇਂ ਤੋਂ ਉੱਤਰੀ ਕੈਲੀਫੋਰਨੀਆ ਦੇ ਈਸਟ ਬੇ ਵਿੱਚ ਰਹਿ ਰਹੀ ਹੈ, ਉਸ ਨੂੰ ਪਿਛਲੇ ਕੁਝ ਹਫ਼ਤੇ ਪਹਿਲਾ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ICE) ਅਧਿਕਾਰੀਆਂ ਨੇ ਇੱਕ ਰੁਟੀਨ ਚੈੱਕ-ਇਨ ਦੌਰਾਨ ਹਿਰਾਸਤ ਵਿੱਚ ਲੈ ਲਿਆ ਸੀ।