ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਮਾਨਯੋਗ ਕੇਂਦਰੀ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਦਾ ਨਿੱਘਾ ਸਵਾਗਤ ਕੀਤਾ।

ਲੋਕ ਸਭਾ ਦੇ ਮਾਨਯੋਗ ਸਪੀਕਰ ਸ੍ਰੀ ਓਮ ਬਿਰਲਾ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਵੀ ਇਸ ਮੌਕੇ ਮੌਜੂਦ ਸਨ। ਇਸ ਸੰਖੇਪ ਅਰਥਪੂਰਨ ਮੁਲਾਕਾਤ ਦੌਰਾਨ, ਰਾਸ਼ਟਰੀ ਮਹੱਤਵ ਅਤੇ ਖੇਤਰੀ ਵਿਕਾਸ ਦੇ ਵੱਖ-ਵੱਖ ਮੁੱਦਿਆਂ ‘ਤੇ ਸਾਰਥਕ ਚਰਚਾ ਹੋਈ। ਇਸ ਸਕਾਰਾਤਮਕ ਗੱਲਬਾਤ ਨੇ ਸੇਵਾ, ਸੁਰੱਖਿਆ ਅਤੇ ਦੇਸ਼ ਦੇ ਸਮੁੱਚੇ ਵਿਕਾਸ ਪ੍ਰਤੀ ਸਾਂਝੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ।

ਦੱਸ ਦੇਈਏ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਕੀਤਾ ਗਿਆ ਪਹਿਲਾ ਸੁਪਰਸੋਨਿਕ ਲੜਾਕੂ ਜਹਾਜ਼ ਮਿਗ-21 ਅੱਜ (26 ਸਤੰਬਰ) ਚੰਡੀਗੜ੍ਹ ਤੋਂ ਰਵਾਨਾ ਹੋਇਆ। ਏਅਰ ਚੀਫ਼ ਮਾਰਸ਼ਲ ਅਮਰਪ੍ਰੀਤ ਸਿੰਘ ਨੇ ਆਖਰੀ ਵਾਰ ਜੈੱਟ ਉਡਾਇਆ। ਹੁਣ, ਅਸਮਾਨ ਵਿੱਚ ਉੱਡਣ ਦੀ ਬਜਾਏ, ਇਸਨੂੰ ਇੱਕ ਅਜਾਇਬ ਘਰ ਵਿੱਚ ਦੇਖਿਆ ਜਾਵੇਗਾ। ਚੰਡੀਗੜ੍ਹ ਏਅਰਬੇਸ ‘ਤੇ ਇੱਕ ਸਮਾਰੋਹ ਆਯੋਜਿਤ ਕੀਤਾ ਗਿਆ, ਜਿੱਥੇ ਰੱਖਿਆ ਮੰਤਰੀ ਰਾਜਨਾਥ ਸਿੰਘ ਮੁੱਖ ਮਹਿਮਾਨ ਸਨ। ਉਨ੍ਹਾਂ ਕਿਹਾ ਕਿ 62 ਸਾਲਾਂ ਤੋਂ ਇਹ ਲੜਾਕੂ ਜਹਾਜ਼ ਭਾਰਤ ਅਤੇ ਰੂਸ ਦੇ ਡੂੰਘੇ ਸਬੰਧਾਂ ਦਾ ਪ੍ਰਮਾਣ ਰਿਹਾ ਹੈ।
