ਪੰਜਾਬ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦਾ ਭਿਆਨਕ ਐਕਸੀਡੈਂਟ ਹੋ ਗਿਆ ਹੈ। ਖਬਰਾਂ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਇਹ ਐਕਸੀਡੈਂਟ ਹਿਮਾਚਲ ਪ੍ਰਦੇਸ਼ ਦੇ ਬੱਦੀ ਕੋਲ ਵਾਪਰਿਆ। ਰਾਜਵੀਰ ਨੂੰ ਜ਼ਖਮੀ ਹਾਲਤ ‘ਚ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਿਲ ਕਰਵਾਇਆ ਗਿਆ, ਜਿੱਥੇ ਉਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ।

ਖਬਰਾਂ ਮੁਤਾਬਿਕ ਰਾਜਵੀਰ ਮੋਟਰਸਾਈਕਲ ਤੇ ਸਵਾਰ ਹੋ ਕੇ ਕਿਤੇ ਜਾ ਰਹੇ ਸੀ ਜਿਸ ਦੌਰਾਨ ਅਚਾਨਕ ਉਹਨਾਂ ਨਾਲ ਇਹ ਭਿਆਨਕ ਹਾਦਸਾ ਵਾਪਰਿਆ। ਰਾਜਵੀਰ ਜਵੰਦਾ ਦੇ ਪ੍ਰਸ਼ੰਸਕਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੀ ਜਲਦੀ ਤੰਦਰੁਸਤੀ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।
ਜਿਵੇਂ ਹੀ ਪ੍ਰਸ਼ੰਸਕਾਂ ਨੂੰ ਰਾਜਵੀਰ ਜਵੰਦਾ ਦੇ ਹਾਦਸੇ ਬਾਰੇ ਪਤਾ ਚਲਦਾ ਹੈ ਤਾਂ ਗਾਇਕ ਦੀ ਤੰਦਰੁਸਤੀ ਲਈ ਦੁਆਵਾਂ ਦਾ ਦੌਰ ਸ਼ੁਰੂ ਹੋ ਜਾਂਦਾ ਹੈ। ਤੁਹਾਨੂੰ ਦੱਸ ਦਈਏ ਰਾਜਵੀਰ ਜਵੰਦਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਨੇ, ਜਿਸਦੇ ਕਰਕੇ ਪ੍ਰਸ਼ੰਸਕ ਉਨ੍ਹਾਂ ਨੂੰ ਕਾਫੀ ਪਸੰਦ ਕਰਦੇ ਹਨ।