ਬੀਤੀਂ ਕੱਲ੍ਹ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨਾਲ ਹਾਦਸਾ ਵਾਪਰਨ ਕਰਕੇ ਉਨ੍ਹਾਂ ਦੀ ਸਿਹਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਸੀ। ਅੱਜ ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਅੱਜ ਡਾਕਟਰਾਂ ਦਾ ਕਹਿਣਾ ਹੈ ਕਿ ਰਾਜਵੀਰ ਜਵੰਦਾ ਦੀ ਸਿਹਤ ‘ਚ ਕੱਲ੍ਹ ਨਾਲੋਂ ਸੁਧਾਰ ਹੈ। ਗਾਇਕ ਕੰਵਰ ਗਰੇਵਾਲ ਨੇ ਅੱਜ ਸਵੇਰੇ ਸੋਸ਼ਲ ਮੀਡੀਆ ‘ਤੇ ਵੀਡੀਓ ਸਾਂਝੀ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਜਵੀਰ ਰਿਕਵਰ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰਿਆਂ ਨੂੰ ਬੇਨਤੀ ਕੀਤੀ ਕਿ ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਗ਼ਲਤ ਪੋਸਟ ਨਾ ਸਾਂਝੀਆਂ ਕੀਤੀਆਂ ਜਾਣ।