ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਨਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੋਰਟਿਸ ਹਸਪਤਾਲ ਪਹੁੰਚੇ ਹਨ। ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਨੇ ਜਵੰਦਾ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ। ਜਵੰਦਾ ਦਾ ਹਾਲ ਜਾਨਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਰਾਜਵੀਰ ਜਵੰਦਾ ਦੀ ਹਾਲਤ ‘ਚ ਕੱਲ੍ਹ ਨਾਲੋਂ ਥੋੜ੍ਹਾ ਸੁਧਾਰ ਹੈ।
ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਬੀਤੇ ਕੱਲ੍ਹ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਸਨ। ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਆਪਣੀ ਬਾਈਕ ਚਲਾਉਂਦੇ ਸਮੇਂ ਗਾਂ ਨਾਲ ਟੱਕਰ ਹੋਣ ਕਰਕੇ ਉਹ ਸੜਕ ਤੋਂ ਡਿੱਗ ਗਏ। ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ। ਰਾਜਵੀਰ ਜਵੰਦਾ ਫੋਰਟਿਸ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਹੈ ਅਤੇ ਐਡਵਾਂਸਡ ਲਾਈਫ ਸਪੋਰਟ ‘ਤੇ ਹੈ।